ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਰੋਕਥਾਮ ਸੰਬੰਧੀ ਆਮ ਲੋਕਾਂ ਨੂੰ ਕਰ ਰਹੀਆਂ ਹਨ ਜਾਗਰੂਕ-ਡਾ.ਪ੍ਰੇਮ ਕੁਮਾਰ

ਡੇਂਗੂ ਜਾਗਰੂਕਤਾ ਅਭਿਆਨ ਜਾਰੀ

ਲੋਕ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ

ਢਿੱਲਵਾਂ 27 ਜੂਨ। ਸਿਵਲ ਸਰਜਨ ਕਪੂਰਥਲਾ ਡਾ.ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਇਆ ਕਿ ਡੇਂਗੂ ਰੋਕਥਾਮ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਏ.ਐਨ.ਐਮਾਂ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਆਮ ਲੋਕਾਂ ਨੂੰ ਘਰਾਂ ਵਿੱਚ ਜਾ ਕਿ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ।
ਇਸ ਦੌਰਾਨ ਘਰਾਂ ਵਿੱਚ ਆਮ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜਰ ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿੱਚ ਅਤੇ ਛੱਤਾਂ ‘ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਡੇਂਗੂ ਦੇ ਲੱਛਣ ਕਿ ਹਨ 👉

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਰੋਕਥਾਮ ਲਈ ਕਿ ਕਰੀਏ 👉

  • ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
  • ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
  • ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।
CATEGORIES
Share This

COMMENTS

Wordpress (0)
Disqus ( )
Translate