SYL ਨਹਿਰ ਵਿਵਾਦ: ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੁਲਾਇਆ ਦਿੱਲੀ
ਚੰਡੀਗੜ੍ਹ, 27 ਜੂਨ – ਸਤਲੁਜ-ਯਮੁਨਾ ਲਿੰਕ (SYL) ਨਹਿਰ ਸੰਬੰਧੀ ਲੰਮੇ ਸਮੇਂ ਤੋਂ ਚੱਲ ਰਹੇ ਪੰਜਾਬ-ਹਰਿਆਣਾ ਪਾਣੀ ਵੰਡ ਵਿਵਾਦ ਨੂੰ ਹੱਲ ਕਰਨ ਦੀ ਕੋਸ਼ਿਸ਼ਾਂ ਫਿਰ ਤੋਂ ਤੇਜ਼ ਹੋ ਗਈਆਂ ਹਨ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਹਰਿਆਣਾ ਦੇ cm ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ ਕੇ ਮਾਮਲੇ ’ਤੇ ਜਲਦੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਇਹ ਮੀਟਿੰਗ ਸੰਭਵ ਤੌਰ ‘ਤੇ 10 ਜੁਲਾਈ ਦੇ ਆਸਪਾਸ ਦਿੱਲੀ ਵਿੱਚ ਹੋ ਸਕਦੀ ਹੈ। ਕੇਂਦਰ ਵਲੋਂ ਇਹ ਨਵੀਨਤਮ ਪਹਿਲ ਉਸ ਤੋਂ ਬਾਅਦ ਆਈ ਹੈ ਜਦੋਂ ਪਿਛਲੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਦੌਰਾਨ ਹੋਈਆਂ ਗੱਲਬਾਤਾਂ ਰੱਦ ਹੋ ਗਈਆਂ ਸਨ।
ਹੁਣ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਪੁਸ਼ਟੀ ਕੀਤੀ ਹੈ ਕਿ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਦੋਹਾਂ ਰਾਜਾਂ ਵਿਚਕਾਰ ਸਰਗਰਮ ਰੂਪ ਵਿੱਚ ਵਿਚੋਲਗੀ ਕਰੇਗੀ। ਮਈ ਮਹੀਨੇ ਵਿੱਚ ਸੁਪਰੀਮ ਕੋਰਟ ਨੇ ਦੋਹਾਂ ਰਾਜਾਂ ਨੂੰ ਕੇਂਦਰ ਨਾਲ ਮਿਲ ਕੇ ਮਾਮਲਾ ਸੁਲਝਾਉਣ ਦੀ ਸਲਾਹ ਦਿੱਤੀ ਸੀ ਅਤੇ ਕੇਂਦਰੀ ਮੰਤਰੀ ਨੂੰ ਇਸ ਵਿਚਕਾਰ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਸੀ। ਪਾਟਿਲ ਨੇ ਕਿਹਾ ਕਿ ਮਾਮਲੇ ਨੂੰ ਸਲਝਾਉਣ ਲਈ ਕੋਸ਼ਿਸ਼ਾਂ ਜਾਰੀ ਹਨ ਅਤੇ ਸਰਵੋਚ ਨਿਆਂਲਯ ਦੇ ਆਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਅੱਗੇ ਵਧਣ ਦੀ ਯੋਜਨਾ ਬਣਾਈ ਜਾ ਰਹੀ ਹੈ।



