ਜਿ਼ਲ੍ਹਾ ਮੈਜਿਸਟਰੇਟ ਨੇ ਪੀ.ਐਸ.ਟੀ.ਈ.ਟੀ ਕਰਵਾਉਣ ਲਈ ਪ੍ਰੀਖਿਆਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਲਗਾਈ ਪਾਬੰਦੀ
ਸ੍ਰੀ ਮੁਕਤਸਰ ਸਾਹਿਬ 28 ਅਪ੍ਰੈਲ
ਸ੍ਰੀ ਵਿਨੀਤ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਪੀ.ਐਸ.ਟੀ.ਈ.ਟੀ ਦੀ ਪ੍ਰੀਖਿਆ ਲਈ ਨਿਰਧਾਰਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ ਹੋਵੇਗੀ।
ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਸੁਰੱਖਿਆ ਅਮਲੇ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ ਪ੍ਰੀਖਿਆਂ ਕੇਂਦਰਾਂ ਦੀਆਂ ਸੀਮਾਵਾਂ ਅੰਦਰ 30 ਅਪ੍ਰੈਲ 2023 ਦਿਨ ਐਤਵਾਰ ਨੂੰ ਪੂਰਾ ਦਿਨ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ