ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮਾਮਲੇ ’ਚ ਕਾਬੂ ਕੀਤੇ ਅਰੋਪੀ ਨੇ ਭੱਜਣ ਦੀ ਕੀਤੀ ਕੋਸ਼ਿਸ, ਪੁਲਸ ਨੇ ਚਲਾ ਤੀ ਗੋਲ਼ੀ
ਫਾਜ਼ਿਲਕਾ, 29 ਜੂਨ
ਸੋਸ਼ਲ ਮੀਡੀਆ ’ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪਿੰਡ ਟਿਵਾਣਾ ਕਲਾਂ, ਥਾਣਾ ਸਿਟੀ ਜਲਾਲਾਬਾਦ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਆਕਾਸ਼ਦੀਪ ਓੁਰਫ਼ ਬੋਬੀ (ਉਮਰ 25 ਸਾਲ) ਵਜੋਂ ਹੋਈ, ਜੋ ਕਿ ਟਿਵਾਣਾ ਕਲਾਂ ਦਾ ਨਿਵਾਸੀ ਸੀ।
ਪੁਲਿਸ ਵੱਲੋਂ ਕੀਤੀ ਗਈ ਪ੍ਰਾਰੰਭਿਕ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਚਾਰ ਵਿਅਕਤੀਆਂ ਨੇ ਆਕਾਸ਼ਦੀਪ ਨੂੰ ਨਸ਼ਾ ਪ੍ਰਦਾਨ ਕੀਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿੱਚ ਮੁੱਕਦਮਾ ਦਰਜ ਕੀਤਾ ਗਿਆ। ਜਿਸ ਵਿਚ ਜਰਨੈਲ ਸਿੰਘ, ਹਰਜਿੰਦਰ ਸਿੰਘ, ਛਿੰਦਰਪਾਲ ਅਤੇ ਸਵਰਨ ਸਿੰਘ ਖਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਸ ਮਾਮਲੇ ’ਚ ਮੁੱਖ ਦੋਸ਼ੀ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰੀ ਤੋਂ ਬਾਅਦ, ਜਰਨੈਲ ਸਿੰਘ ਨੇ ਪੁਲਿਸ ਦੀ ਕਸਟਡੀ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਉਸਨੂੰ ਦੁਬਾਰਾ ਕਾਬੂ ਕਰਦੇ ਸਮੇਂ ਉਸਦੇ ਪੈਰ ਵਿੱਚ ਗੋਲੀ ਲੱਗੀ, ਜਿਸਨੂੰ ਮੁੜ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਰਨੈਲ ਸਿੰਘ ਇੱਕ ਪੁਰਾਣਾ ਅਪਰਾਧੀ ਹੈ, ਜਿਸ ਖਿਲਾਫ਼ ਹੁਣ ਤੱਕ 4 ਮੁਕੱਦਮੇ ਦਰਜ ਹੋ ਚੁੱਕੇ ਹਨ
ਐਸ.ਐਸ.ਪੀ ਫਾਜ਼ਿਲਕਾ ਗੁਰਮੀਤ ਸਿੰਘ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਇਸੇ ਤਰਾਂ ਹੀ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਦੀ ਕੋਸ਼ਿਸ਼ ਕਰੇਗਾ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



