ਜਵਾਹਰ ਨਵੋਦਿਆ ਵਿਦਿਆਲੇ ਦੀ ਦਾਖਲਾਂ ਪ੍ਰੀਖਿਆ ਸਫਲਤਾ ਪੂਰਵਕ ਹੋਈ ਸੰਪਨ

ਜਿਲਾ ਫਾਜਿਲਕਾ ਵਿੱਚ ਜਵਾਹਰ ਨਵੋਦਿਆਂ ਵਿਦਿਆਲੇ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਹੋਈ ਦਾਖਲਾ ਪ੍ਰੀਖਿਆ ਸਫਲਤਾ ਪੂਰਵਕ ਸੰਪਨ ਹੋਈ ।
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਜਵਾਹਰ ਨਵੋਦਿਆ ਵਿਦਿਆਲੇ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਵਰਮਾ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਜਿਲ੍ਹੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਇਵੇਟ ਸਕੂਲਾਂ ਦੇ 3834 ਪ੍ਰੀਖਿਆਰਥੀਆਂ ਨੇ ਅਪਲਾਈ ਕੀਤਾ ਸੀ, ਜਿਸ ਵਿੱਚੋਂ 3056 ਪ੍ਰੀਖਿਆਰਥੀ ਹਾਜਰ ਹੋਏ ਅਤੇ 778 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।
ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਤਹਿਸੀਲ ਅਬੋਹਰ ਵਿੱਚ 8 ਤਹਿਸੀਲ ਫਾਜਿਲਕਾ ਵਿੱਚ 5 ਅਤੇ ਤਹਿਸੀਲ ਜਲਾਲਾਬਾਦ ਵਿੱਚ 5 ਜਿਲ੍ਹੇ ਵਿੱਚ ਕੁੱਲ 18 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਕਤ ਪ੍ਰੀਖਿਆਵਾਂ ਭਾਰਤ ਸਰਕਾਰ ਅਤੇ ਪੰਜਾਬ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ।
ਡੀਈਓ ਦੌਲਤ ਰਾਮ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਵਕਾਰੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜੀ ਅਤੇ ਨਕਲ ਆਦਿ ਦਾ ਕੋਈ ਕੇਸ ਨਹੀਂ ਆਇਆ।
ਇਸ ਮੌਕੇ ਤੇ ਉਹਨਾਂ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ,ਗੁਰੂ ਨਾਨਕ ਏ ਵੀ ਐਸ ਸਕੂਲ ਅਬੋਹਰ, ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਸਮੇਤ ਤਹਿਸੀਲ ਅਬੋਹਰ ਦੇ ਵੱਖ ਵੱਖ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ। ਉੱਪ ਜਿਲ੍ਹਾ ਸਿੱਖਿਆ ਅਫਸਰ ਮੈਡਮ ਅੰਜੂ ਸੇਠੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ,ਆਤਮ ਵੱਲਬ ਸਕੂਲ,ਹੋਲੀ ਹਾਰਟ ਸਕੂਲ ਫਾਜ਼ਿਲਕਾ ਸਮੇਤ ਵੱਖ ਵੱਖ ਪ੍ਰੀਖਿਆਂ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ।
ਸਮੂਹ ਕੇਂਦਰ ਸੁਪਰਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ। ਇਸ ਵਕਾਰੀ ਪ੍ਰੀਖਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਵਾਹਰ ਨਵੋਦਿਆ ਵਿਦਿਆਲੇ ਦੇ ਪ੍ਰਿਸੀਪਲ ਅਸ਼ੋਕ ਕੁਮਾਰ ਵਰਮਾ ਵੱਲੋਂ ਸਮੁਚੇ ਪ੍ਰਬੰਧਾ ਦੀ ਦੇਖਰੇਖ ਕੀਤੀ ਗਈ।
ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ, ਮੈਡਮ ਮਨੀਸ਼ਾ ,ਸੰਜੇ ਚੌਧਰੀ ਐਲ ਡੀ ਸੀ,ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਜਿੰਦਰ ਕੁਮਾਰ ਅਤੇ ਸਮੂਹ ਦਫ਼ਤਰੀ ਅਮਲੇ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ।


