Fazilka news ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਆਪਣੀ ਪੱਕੀ ਭਰਤੀ ਲਈ ਨੈਸ਼ਨਲ ਹਾਈਵੇ ਜਾਮ


ਵਿਧਾਇਕ ਸਵਨਾ ਵੱਲੋਂ ਧਰਨੇ ਚ ਸਿਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਵਿਸ਼ਵਾਸ ਤੇ ਧਰਨਾ ਸਮਾਪਤ

fazilka news 30, ਜੂਨ, ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਨੂੰ ਉਸ ਵੇਲੇ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਪੰਜਾਬ ਭਰ ਤੋਂ ਆਏ ਬੀਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਨੈਸ਼ਨਲ ਹਾਈਵੇ ਜਾਮ ਕਰਕੇ ਪੂਰੀ ਆਵਾਜਾਈ ਠੱਪ ਕਰ ਦਿੱਤੀ। ਬੇਰੁਜ਼ਗਾਰ ਅਧਿਆਪਕ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸਥਾਨਕ ਦਾਣਾ ਮੰਡੀ ਵਿਖੇ ਇਕੱਠੇ ਹੋਏ ਅਤੇ ਉਥੋਂ ਮਾਰਚ ਕਰਦੇ ਹੋਏ ਰੇਲਵੇ ਫਲਾਈ ਓਵਰ ਤੇ ਧਰਨਾ ਲਗਾ ਕੇ ਮੁਕੰਮਲ ਤੌਰ ਤੇ ਜਾਮ ਕਰ ਦਿੱਤਾ। ਇਸ ਧਰਨੇ ਦੇ ਵਿੱਚ ਪੰਜਾਬ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਪਹੁੰਚੇ ਹੋਏ ਸਨ।
ਬੇਰੁਜ਼ਗਾਰ ਬੀ ਐਡ ਟੈਟ ਪਾਸ ਯੂਨੀਅਨ ਦੇ ਨੁਮਾਇੰਦਿਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਮੰਗ ਕਰਦਿਆਂ ਕਿਹਾ ਕਿ ਸਰਕਾਰ ਮਾਸਟਰ ਕੈਡਰ ਦੇ ਸਾਰੇ ਵਿਸ਼ਿਆਂ ਦੀਆਂ 15000 ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰੇ। ਅਤੇ 55%ਸ਼ਰਤਰਦ ਕਰੇ ਅਤੇ ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕਰਕੇ ਓਮਰ ਹੱਦ ਵਿਚ ਵਾਧਾ ਕਰੇ ਸਰਕਾਰ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਜਸਵੰਤ ਘੁਬਾਇਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਨੇ ਉਹਨਾਂ ਨਾਲ ਮੀਟਿੰਗ ਕਰਨ ਲਈ ਕਈ ਵਾਅਦੇ ਕੀਤੇ, ਪ੍ਰੰਤੂ ਮੀਟਿੰਗ ਤੇ ਜਾਣ ਉਪਰੰਤ ਤੁਰੰਤ ਵਾਅਦੇ ਤੋਂ ਮੁੱਕਰ ਗਏ। ਦੂਜੇ ਪਾਸੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਧਰਨੇ ਵਿਚ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਫੋਨ ‘ਤੇ ਗੱਲ ਕਰ ਕੇ ਆਉਣ ਵਾਲੇ ਮੰਗਲਵਾਰ ਨੂੰ ਯੂਨੀਅਨ ਦੇ ਨਾਲ ਮੀਟਿੰਗ ਅਤੇ ਗੱਲਬਾਤ ਦਾ ਸਮਾਂ ਦੁਆ ਕੇ ਇਸ ਧਰਨੇ ਨੂੰ ਸਮਾਪਤ ਕਰਵਾਉਣ ਦੀ ਅਪੀਲ ਕੀਤੀ। ਦੂਜੇ ਪਾਸੇ ਵਿਧਾਇਕ ਨਰਿੰਦਰ ਪਾਲ ਸਵਨਾ ਦੇ ਵਿਸ਼ਵਾਸ ਦਿਵਾਉਣ ਆਗੂਆਂ ਨੇ ਇਹ ਚਿਤਾਵਨੀ ਦਿੰਦਿਆਂ ਧਰਨਾ ਸਮਾਪਤ ਕੀਤਾ ਕਿ ਜੇਕਰ ਆਉਣ ਵਾਲੇ ਮੰਗਲਵਾਰ ਉਨ੍ਹਾਂ ਦੀ ਮੀਟਿੰਗ ਨਹੀਂ ਕਰਵਾਈ ਜਾਂਦੀ ਜਾਂ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਬੁੱਧਵਾਰ ਨੂੰ ਉਨ੍ਹਾਂ ਵੱਲੋਂ ਇਸੇ ਤਰ੍ਹਾਂ ਨੈਸ਼ਨਲ ਹਾਈਵੇ ਜਾਮ ਕਰ ਵੱਡੇ ਪੱਧਰ ਤੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹੋਰਾਂ ਤੋਂ ਇਲਾਵਾ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ,ਕੁਲਦੀਪ ਸਿੰਘ, ਹਰਪ੍ਰੀਤ, ਸਬੀਨਾ, ਵੀਨੂੰ, ਪ੍ਰੇਮ, ਅਜੇ, ਸੰਦੀਪ, ਸੀਮਾ, ਗੁਰਮੀਤ, ਭੁਪਿੰਦਰ, ਬੂਟਾ,ਬਲਜੀਤ,ਹਰਦੀਪ ਫਾਜ਼ਿਲਕਾ, ਨਰਿੰਦਰ ਅਬੋਹਰ, ਮੋਨੂੰ,ਨਛਤਰ ਸਿੰਘ ਨੇ ਵੀ ਸੰਬੋਧਨ ਕੀਤਾ‌।

CATEGORIES
TAGS
Share This

COMMENTS

Wordpress (0)
Disqus ( )
Translate