Muktsar news-‘ਹੈਰੀਟੇਜ ਵਾਕ’ ਦੇ ਰੂਪ ਵਿੱਚ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਸ਼ਾਨਦਾਰ ਤੋਹਫ਼ਾ ਦੇਣ ਦੀ ਤਿਆਰੀ ਕਰ ਰਿਹੈ ਜ਼ਿਲ੍ਹਾ ਪ੍ਰਸ਼ਾਸਨ

ਜੌੜੀਆਂ ਨਹਿਰਾਂ ਵਿਚਲੀ ਪਟੜੀ ਦਾ ਸੁੰਦਰੀਕਰਨ ਕਰਕੇ ਪਿਕਨਿਕ ਸਪਾਟ ਬਣਾਉਣ ਦੀ ਯੋਜਨਾਸੈਰਗਾਹ ਦੇ ਨਾਲ-ਨਾਲ ਸਾਈਕਲਿੰਗ ਟਰੈਕ ਵੀ ਬਣੇਗਾ

ਡੀ.ਸੀ. ਅਭਿਜੀਤ ਕਪਲਿਸ਼ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਾਸੀਆਂ ਤੇ ਐਨ.ਜੀ.ਓਜ਼. ਨੂੰ ਹੈਰੀਟੇਜ ਵਾਕ’ ਦੇ ਨਿਰਮਾਣ ਚ ਸਰਗਰਮੀ ਨਾਲ ਯੋਗਦਾਨ ਪਾ ਕੇ ਇਸਦੀ ਸੁਚੱਜੀ ਵਰਤੋਂ ਕਰਨ ਦੀ ਵੀ ਅਪੀਲ

Sri muktsar sahib, 1 ਜੁਲਾਈ:

ਸ੍ਰੀ ਮੁਕਤਸਰ ਸਾਹਿਬ ਵਾਸੀਆਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਰੀਟੇਜ ਵਾਕ’ ਦੇ ਰੂਪ ਵਿੱਚ ਸ਼ਾਨਦਾਰ ਤੋਹਫ਼ਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਖੁਦ ਇਸ ਪ੍ਰੋਜੈਕਟ ਦੀ ਨਿਰੰਤਰ ਨਿਗਰਾਨੀ ਕਰ ਰਹੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਜੌੜੀਆਂ ਨਹਿਰਾਂ ਵਿਚਲੀ ਪਟੜੀ ਦਾ ਸੁੰਦਰੀਕਰਨ ਕਰਕੇ ਇੱਕ ਵਧੀਆ ਪਿਕਨਿਕ ਸਪਾਟ ਬਣਾਉਣ ਦੀ ਯੋਜਨਾ ਉਲੀਕੀ ਜਾ ਰਾਹੀ ਹੈ ਅਤੇ ਸੈਰਗਾਹ ਦੇ ਨਾਲ-ਨਾਲ ਸਾਈਕਲਿੰਗ ਟਰੈਕ ਵੀ ਬਣੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਮਨ ਵਿੱਚ ਇਹ ਵਿਚਾਰ ਸੀ ਕਿ ਨਹਿਰਾਂ ਦੇ ਆਲੇ ਦੁਆਲੇ ਕੋਈ ਅਜਿਹਾ ਪ੍ਰੋਜੈਕਟ ਬਣਾਇਆ ਜਾਵੇ ਜਿਥੇ ਲੋਕ ਬੇਫ਼ਿਕਰ ਹੋ ਕੇ ਖੁਸ਼ਗਵਾਰ ਮਾਹੌਲ ਵਿੱਚ ਸੈਰ ਦਾ ਆਨੰਦ ਮਾਣ ਸਕਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਢਲੇ ਪ੍ਰੋਜੈਕਟ ਤਹਿਤ ਇਸ ਵਾਕਿੰਗ ਟਰੈਕ ਦੀ ਲੰਬਾਈ ਸੱਤ ਕਿਲੋਮੀਟਰ ਹੋਵੇਗੀਜਿਸ ਵਿੱਚ ਆਉਣ ਵਾਲੇ ਸਮੇਂ ਦੌਰਾਨ ਲੋਕਾਂ ਦੀ ਸੁਵਿਧਾ ਲਈ ਹੋਰ ਸਹੂਲਤਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਕਿੰਗ ਟਰੈਕ ਦਾ ਲਾਭ ਲੈਣ ਵਾਲੇ ਲੋਕਾਂ ਦੀ ਸੁਵਿਧਾ ਲਈ ਇੱਥੇ ਬੈਠਣ ਦੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਹਰਿਆਲੀ ਭਰਪੂਰ ਵਾਤਾਵਰਣ ਸਿਰਜਣ ਲਈ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਸੈਰ ਕਰਨ ਵਾਲੇ ਕੁਦਰਤ ਨਾਲ ਵੀ ਸਾਂਝ ਪਾ ਸਕਣ।

ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਲੜੀ ਤਹਿਤ ਘੱਟ ਤੋਂ ਘੱਟ ਪੈਸੇ ਦੀ ਲਾਗਤ ਇਸ ਲੋਕ ਪੱਖੀ ਪ੍ਰੋਜੈਕਟ ਨੂੰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਾਸੀਆਂ ਤੇ ਐਨ.ਜੀ.ਓਜ. ਨੂੰ ਹੈਰੀਟੇਜ ਵਾਕ’ ਪ੍ਰੋਜੈਕਟ ਦੇ ਨਿਰਮਾਣ ਚ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸਦੀ ਵਰਤੋਂ ਵਾਲੇ ਲੋਕ ਇਸ ਟਰੈਕ ਦੇ ਨਿਰਮਾਣ ਵਿੱਚ ਸਹਿਯੋਗ ਦੇਣਗੇ ਤਾਂ ਹੀ ਉਹ ਇਸਦੀ ਸੁਚੱਜੀ ਵਰਤੋਂ ਕਰਨਗੇ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਵਧੀਆ ਬਣਾਉਣ ਲਈ ਹਰ ਇੱਕ ਨਾਗਰਿਕ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਇਸ ਇਤਿਹਾਸਕ ਜ਼ਿਲ੍ਹੇ ਨੂੰ ਦੁਨੀਆਂ ਸਾਹਮਣੇ ਇੱਕ ਨਮੂਨੇ ਦਾ ਜ਼ਿਲ੍ਹਾ ਬਣਾ ਕੇ ਪੇਸ਼ ਕੀਤਾ ਜਾ ਸਕੇ।

CATEGORIES
TAGS
Share This

COMMENTS

Wordpress (0)
Disqus ( )
Translate