ਕਿਸਾਨਾਂ ਨੂੰ 991.91 ਕਰੋੜ ਰੁਪਏ ਫਸਲ ਦੀ ਅਦਾਇਗੀ ਹੋਈ

ਫਸਲ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਜਾਰੀ

ਫਾਜ਼ਿਲਕਾ, 29 ਅਪ੍ਰੈਲ
ਡਿਪਟੀ ਕਮਿਸ਼ਨਰ ਡਾ. ਸੇਨੁੰ ਦੁੱਗਲ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜਨ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਖਰੀਦ ਸੀਜਨ ਦਾ ਹਰ ਪੜਾਅ ਸਫਲਤਾਪੂਰਵਕ ਚੱਲ ਰਿਹਾ ਹੈ ਭਾਵੇਂ ਉਹ ਫਸਲ ਦੀ ਖਰੀਦ ਹੋਵੇ, ਫਸਲ ਦੀ ਲਿਫਟਿੰਗ ਹੋਵੇ ਜਾਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਖਰੀਦ ਉਪਰੰਤ ਅਦਾਇਗੀ ਦੀ ਪ੍ਰਕਿਰਿਆ ਹੋਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਫਸਲ ਦੀ ਨਾਲੋ—ਨਾਲ ਖਰੀਦ ਉਪਰੰਤ ਅਦਾਇਗੀ ਦੀ ਪ੍ਰਕਿਰਿਆ *ਚ ਤੇਜੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਕਿਸਾਨਾਂ ਦੀ ਫਸਲ ਦੀ 991.91 ਕਰੋੜ ਰੁਪਏ ਦੀ ਅਦਾਇਗੀ ਦੇ ਐਡਵਾਈਜ ਜਨਰੇਟ ਜਾਰੀ ਹੋ ਚੁੱਕੇ ਹਨ ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 558309 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜ਼ੋ ਕਿ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਹੁੰਚੀ ਕਣਕ ਦੀ ਖਰੀਦ ਦਾ ਕੋਈ ਵੀ ਬਕਾਇਆ ਨਹੀਂ ਹੈ। ਉਨ੍ਹਾਂ ਕਿਹਾ ਕਿ ਪਨਗ੍ਰੇਨ ਖਰੀਦ ਏਜੰਸੀ ਵੱਲੋਂ 146863 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 154399 ਮੀਟ੍ਰਿਕ ਟਨ, ਪਨਸਪ ਵੱਲੋਂ 150042 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 85210 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 6733 ਮੀਟ੍ਰਿਕ ਅਨ ਅਤੇ ਵਪਾਰੀਆਂ ਵੱਲੋਂ 15062 ਮੀਟ੍ਰਿਕ ਟਨ ਕਣਕ ਦੀ ਖਰੀਦ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾ ਨੂੰ ਫਸਲ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨੂੰ ਲੈ ਕੇ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨਾਂ, ਮਜ਼ਦੂਰਾ, ਲੇਬਰ, ਆੜਤੀਆਂ ਆਦਿ ਸਭ ਨਾਲ ਤਾਲਮੇਲ ਕਾਇਮ ਰੱਖਿਆ ਜਾਵੇ ਅਤੇ ਕਿਸੇ ਨੂੰ ਵੀ ਫਸਲ ਦੀ ਖਰੀਦ—ਵੇਚ ਦੌਰਾਨ ਦਿੱਕਤ ਨਾ ਆਉਣ ਦਿੱਤੀ ਜਾਵੇ।

CATEGORIES
Share This

COMMENTS

Wordpress (0)
Disqus (0 )
Translate