big breaking – ਸੁਖਬੀਰ ਬਾਦਲ ਪੁਲਸ ਹਿਰਾਸਤ ’ਚ


ਮੁਹਾਲੀ 2 ਜੁਲਾਈ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ˜˜ਚ ਫਸੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਲਈ ਸਮਰਥਕਾਂ ਨਾਲ ਮੋਹਾਲੀ ਪਹੁੰਚੇ। ਜਦੋਂ ਉਹ ਅਦਾਲਤ ਵੱਲ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ।
ਇਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਉਹ ਅਦਾਲਤ ਵੱਲ ਨਹੀਂ ਜਾ ਸਕਦੇ। ਜਿਸ ਤੋਂ ਬਾਅਦ ਅਕਾਲੀ ਵਰਕਰ ਗੁੱਸੇ ਵਿੱਚ ਆ ਗਏ।

CATEGORIES
TAGS
Share This

COMMENTS

Wordpress (0)
Disqus ( )
Translate