ਮਾਪੇ ਆਪਣੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣ-ਡਾ.ਪ੍ਰੇਮ ਕੁਮਾਰ

ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸਮੇਂ ਸਿਰ ਕਰਵਾਉਣ ਗਰਭਵਤੀ ਮਹਿਲਾਵਾਂ ਰਜਿਸਟਰੇਸ਼ਨ-ਡਾ.ਪ੍ਰੇਮ ਕੁਮਾਰ

ਢਿੱਲਵਾਂ 2 ਜੁਲਾਈ। ਸਿਵਲ ਸਰਜਨ ਕਪੂਰਥਲਾ ਡਾ.ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਸੈਸ਼ਨ ਸਾਈਟ ‘ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਮਾਪਿਆਂ ਨੂੰ ਸਿਹਤ ਵਿਭਾਗ ਦਾ ਸਹਿਯੋਗ ਦਿੰਦਿਆਂ ਹੋਇਆ 0 ਤੋਂ 5 ਸਾਲ ਦੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਜ਼ਰੂਰ ਕਰਵਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਬੱਚਿਆਂ ਦਾ ਵਿਕਾਸ ਵੀ ਸਿਹਤਮੰਦ ਹੋਵੇ। ਉਨ੍ਹਾਂ ਬੱਚਿਆਂ ਦੇ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਇਸ ਦੌਰਾਨ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਮਤਾ ਦਿਵਸ ਦੌਰਾਨ ਮਾਪੇ ਆਧਾਰ ਕਾਰਡ, ਐਮ.ਸੀ.ਪੀ ਕਾਰਡ ਭਾਵ ਬੱਚੇ ਦਾ ਟੀਕਾਕਰਨ ਕਾਰਡ ਅਤੇ ਆਪਣਾ ਫੋਨ ਨਾਲ ਲੈ ਕੇ ਜਰੂਰ ਆਉਣਾ ਤਾਂ ਜੋ ਟੀਕਾਕਰਨ ਨੂੰ ਸਮੇਂ ਸਿਰ ਏ.ਐਨ.ਐਮ ਵੱਲੋਂ ਯੂ-ਵੀਨ ‘ਤੇ ਆਨ-ਲਾਈਨ ਕੀਤਾ ਜਾ ਸਕੇ।

ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਗਰਭਵਤੀ ਮਹਿਲਾਵਾਂ ਨੂੰ ਵੀ ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸਮੇਂ ਸਿਰ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਸਕਣ। ਉਨ੍ਹਾਂ ਗਰਭਵਤੀ ਮਹਿਲਾਵਾਂ ਨੂੰ ਸਮੇਂ ਸਿਰ ਏ.ਐਨ.ਸੀ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਉਚ ਜੋਖਿਮ ਗਰਭਵਤੀ ਦੀ ਸਮੇਂ ਸਿਰ ਪਹਿਚਾਣ ਕਰ ਯੋਗ ਇਲਾਜ ਕੀਤਾ ਜਾ ਸਕੇ। ਉਨ੍ਹਾਂ ਇਸ ਮੌਕੇ ਇਹ ਵੀ ਦੱਸਿਆ ਕਿ ਸੀ.ਐਚ.ਓ, ਏ.ਐਨ.ਐਮ ਅਤੇ ਆਸ਼ਾ ਵਰਕਰਾਂ ਵੱਲੋਂ ਵੱਧ ਤੋਂ ਵੱਧ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਜਣੇਪਾ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਉਹ ਲਾਹਾ ਲੈ ਸਕਣ। ਇਸ ਦੌਰਾਨ ਮੋਨਿਕਾ ਬਲਾਕ ਐਕਸਟੇਂਸ਼ਨ ਅੇਜੂਕੇਟਰ ਨੇ ਦੱਸਿਆ ਕਿ ਮਮਤਾ ਦਿਵਸ ਨੂੰ ਸਫਲ ਬਣਾਉਣ ਲਈ ਆਸ਼ਾ ਵਰਕਰਾਂ ਵੱਲੋਂ ਮਾਪਿਆਂ ਨੂੰ ਪਹਿਲਾਂ ਹੀ ਘਰ-ਘਰ ਜਾ ਕੇ ਬੱਚਿਆਂ ਦੇ ਟੀਕਾਕਰਨ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਮਾਪੇ ਸਮੇਂ ਸਿਰ ਸੈਸ਼ਨ ਸਾਈਟ ‘ਤੇ ਪਹੁੰਚ ਕਿ ਬੱਚੇ ਦਾ ਟੀਕਾਕਰਨ ਕਰਵਾ ਸਕਣ। ਉਨ੍ਹਾਂ ਹੋਰ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਵੀ ਘਰ-ਘਰ ਜਾ ਕੇ ਸਮੇਂ-ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਜੋ ਜੱਚਾ-ਬੱਚਾ ਦੋਵੇਂ ਸਿਹਤਮੰਦ ਰਹਿਣ।

CATEGORIES
Share This

COMMENTS

Wordpress (0)
Disqus ( )
Translate