YUDH NASHIAN VIRUDH-ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ


— 123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ
— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 2 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 477 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ

CATEGORIES
TAGS
Share This

COMMENTS

Wordpress (0)
Disqus ( )
Translate