Malout news -ਟੀ ਸਟੇਨਜ ਐਂਡ ਲਿਮਟਿਡ ਕੰਪਨੀ ਵੱਲੋਂ ਮਲੋਟ ਵਿਖੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ


ਮਲੋਟ , 3 ਜੁਲਾਈ
ਟੀ ਸਟੇਨਜ਼ ਐਂਡ ਕੰਪਨੀ ਵੱਲੋਂ ਅੱਜ ਮਲੋਟ ਦੇ ਬੰਸੀ ਹੋਟਲ ਵਿਖੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਕੰਪਨੀ ਦੇ ਪ੍ਰੈਜੀਡੈਂਟ ਡਾ. ਵਾਕੁਲ ਜੋਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਖੇਤਰ ’ਚ ਹੋ ਰਹੀਆਂ ਵਿਗਿਆਨਕ ਤਬਦੀਲੀਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦਾ ਕਿਸਾਨ ਵੱਡੇ ਪੱਧਰ ’ਤੇ ਝੋਨੇ ਦੀ ਖੇਤੀ ਕਰਦਾ ਹੈ। ਜਿਸ ਨਾਲ ਵਿਸ਼ਵ ਦੇ ਵੱਡੇ ਹਿੱਸੇ ਤੱਕ ਬਾਸਮਤੀ ਚੌਲ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਬਦਲ ਰਹੀਆਂ ਪ੍ਰਸਥਿਤੀਆਂ ’ਚ ਜਿੱਥੇ ਮਿੱਟੀ ਦੀ ਸਿਹਤ ਬਣਾਈ ਰੱਖਣੀ ਜ਼ਰੂਰੀ ਹੈ। ਉਥੇ ਹੀ ਝੋਨੇ ਵਰਗੀਆਂ ਫ਼ਸਲਾਂ ਦੀ ਬਿਜਾਈ ਅਤੇ ਫ਼ਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਟੀ ਸਟੇਨਜ਼ ਵੱਲੋਂ ਕਿਸਾਨਾਂ ਨੂੰ ਪਿੱਛਲੇ ਲਗਭਗ 162 ਸਾਲਾਂ ਤੋਂ ਪ੍ਰਾਡੈਕਟ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਇਹ ਪ੍ਰਾਡੈਕਟ ਜ਼ਹਿਰਾਂ ਤੋਂ ਮੁਕਤ ਹਨ।


ਇਸ ਮੌਕੇ ਡਾ. ਧਰਮਪਾਲ ਬੈਨੀਵਾਲ ਨਾਰਥ ਹੈੱਡ ਵੱਲੋਂ ਝੋਨੇ ਦੀ ਫ਼ਸਲ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲ ਨੂੰ ਪੂਰੀ ਤਰ੍ਹਾਂ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਟੀ ਸਟੇਨਜ਼ ਕੰਪਨੀ ਵੱਲੋਂ ਤਿਆਰ ਕੀਤੇ ਜਾਂਦੇ ਪ੍ਰਾਡੈਕਟਾਂ ਦੀ ਵਰਤੋਂ ਕਰਕੇ ਕਿਸਾਨ ਫ਼ਸਲਾਂ ਦਾ ਜਿੱਥੇ ਚੰਗਾ ਝਾੜ ਲੈ ਸਕਦੇ ਹਨ। ਉਥੇ ਹੀ ਉਹ ਆਪਣੀ ਬਚੱਤ ਵੀ ਕਰ ਸਕਦੇ ਹਨ। ਇਸ ਮੌਕੇ ਕਿਸਾਨਾਂ ਤੋਂ ਸਵਾਲ ਜਵਾਬ ਕੀਤੇ ਗਏ ਅਤੇ ਸਹੀ ਜਵਾਬ ਦੇਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹਰਵੀਰ ਸਿੰਘ ਪੰਜਾਬ ਹੈੱਡ, ਡਾ. ਗੁਰਮੀਤ ਸਿੰਘ ਪੰਜਾਬ ਮਾਰਕੀਟਿੰਗ, ਡਾ. ਰਾਧੇ ਸ਼ਾਮ ਬਠਿੰਡਾ ਹੈੱਡ, ਸਰਬਜੀਤ ਸਿੰਘ ਗੋਲਡੀ ਨੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਇਲਾਕੇ ਭਰ ਦੇ ਕਿਸਾਨ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate