ਡਾ. ਐਚਐਸ ਗਿੱਲ ਨੇ ਬਾਦਲ ਦੀ ਮੌਤ ਤੇ ਦੁੱਖ ਪ੍ਰਗਟਾਇਆ
ਬਠਿੰਡਾ ,
ਆਦੇਸ਼ ਗਰੁੱਪ ਦੇ ਚੇਅਰਮੈਨ ਤੇ ਆਦੇਸ਼ ਯੂਨੀਵਰਸਿਟੀ ਦੇ ਚਾਂਸਲਰ ਡਾ. ਐਚਐਸ ਗਿੱਲ ਨੇ ਸੂਬੇ ਦੇ ਪੰਜ ਵਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਤੇ ਸ਼ੁੱਕਰਵਾਰ ਸ਼ਾਮ ਨੂੰ ਉਹ ਪਿੰਡ ਬਾਦਲ ਨਿਵਾਸ ਸਥਾਨ ਤੇ ਪਹੁੰਚੇ ਅਤੇ ਉਨ੍ਹਾਂ ਦੇ ਪੁੱਤਰ ਅਤੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ. ਬਾਦਲ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ। ਜਿੰਨ੍ਹਾਂ ਨੇ ਨਾ ਸਿਰਫ਼ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਸਗੋ. ਪੰਜਾਬ ਦੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਵੀ ਜਿਕਰਯੋਗ ਕੰਮ ਕੀਤਾ।
CATEGORIES ਮਾਲਵਾ