ਜਥੇਦਾਰ ਕੌਰ ਸਿੰਘ ਬਹਾਵ ਵਾਲਾ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ
ਅਬੋਹਰ 4 ਜੁਲਾਈ। ਸ਼੍ਰੋਮਣੀ ਅਕਾਲੀ ਦਲ ਵੱਲੋਂ 96 ਮੈਂਬਰੀ ਐਲਾਨੀ ਗਈ ਵਰਕਿੰਗ ਕਮੇਟੀ ਵਿੱਚ ਟਕਸਾਲੀ ਆਗੂਆਂ ਨੂੰ ਵੀ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਜਿਸ ਤਹਿਤ ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਟਕਸਾਲੀ ਅਕਾਲੀ ਆਗੂ ਜਥੇਦਾਰ ਕੌਰ ਸਿੰਘ ਬਹਾਵ ਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਨੂੰ ਵਰਕਿੰਗ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਜਥੇਦਾਰ ਕੌਰ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਵਰਕਿੰਗ ਕਮੇਟੀ ਵਿੱਚ ਸ਼ਾਮਿਲ ਹੋਣ ਤੇ ਇਲਾਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਬੱਲੂਆਣਾ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਹਾਈ ਕਮਾਂਡ ਦਾ ਜਥੇਦਾਰ ਕੌਰ ਸਿੰਘ ਬਹਾਵ ਵਾਲਾ ਨੂੰ ਇਹ ਮਾਣ ਦੇਣ ਤੇ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਪੰਜ ਦਹਾਕਿਆਂ ਤੋਂ ਜਥੇਦਾਰ ਕੌਰ ਸਿੰਘ ਬਹਾਵ ਵਾਲਾ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਕਰ ਰਹੇ ਹਨ। ਉਹਨਾਂ ਆਪਣੀ ਨਿਯੁਕਤੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।

CATEGORIES ਮਾਲਵਾ


