ਰੋਜੀ ਬਰਕੰਦੀ,ਬੰਟੀ ਰੋਮਾਣਾ, ਹੈਰੀ ਸੰਧੂ ਤੇ ਭੀਮ ਵੜੈਚ ਬਣੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ
ਚੰਡੀਗੜ੍ਹ 4 ਜੁਲਾਈ। ਸ਼੍ਰੋਮਣੀ ਅਕਾਲੀ ਦਲ ਵੱਲੋਂ 96 ਮੈਂਬਰੀ ਐਲਾਨੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਲੀਡਰਾਂ ਨੂੰ ਨੁਮਾਇੰਦਗੀ ਮਿਲੀ ਹੈ। ਇਸੇ ਤਹਿਤ ਫਰੀਦਕੋਟ ਤੋਂ ਪਰਮਬੰਸ ਸਿੰਘ ਬੰਟੀ ਰੁਮਾਣਾ ਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਅਬੋਹਰ ਤੋਂ ਹਲਕਾ ਇੰਚਾਰਜ ਹਰਵਿੰਦਰ ਸਿੰਘ ਹੈਰੀ ਸੰਧੂ ਨੂੰ ਤੇ ਲੁਧਿਆਣਾ ਤੋਂ ਭੀਮ ਵੜੈਚ ਨੂੰ ਵੀ ਵਰਕਿੰਗ ਕਮੇਟੀ ਵਿੱਚ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ ਕਰਨ ਤੇ ਅੱਜ ਬੰਟੀ ਰੁਮਾਣਾ,ਰੋਜੀ ਬਰਕੰਦੀ, ਹੈਰੀ ਸੰਧੂ ਤੇ ਭੀਮ ਵੜੈਚ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਗਿਆ। ਇਨਾਂ ਆਗੂਆਂ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਕੇ ਜਿੱਥੇ ਧੰਨਵਾਦ ਕੀਤਾ ਉੱਥੇ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ.ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ।



