ਪੰਜਾਬੀ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣਾ ਲਈ ਉਪਰਾਲੇ ਕੀਤੇ ਜਾਣਗੇ: ਮੀਤ ਹੇਅਰ

ਖੇਡ ਮੰਤਰੀ ਮੀਤ ਹੇਅਰ ਨੇ ਰਾਹੁਲ ਬੋਸ ਨਾਲ ਰਗਬੀ ਖੇਡ ਨੂੰ ਪੰਜਾਬ ਵਿੱਚ ਉਤਸ਼ਾਹਤ ਕਰਨ ਦੀਆਂ ਕੀਤੀਆਂ ਵਿਚਾਰਾਂ

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹੋਣਗੇ ਰਗਬੀ ਮੁਕਾਬਲੇ

ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ ਸੈਵਨ ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਕੀਤਾ ਐਲਾਨ

ਖੇਡ ਮੰਤਰੀ ਮੀਤ ਹੇਅਰ ਨੇ ਚੰਡੀਗੜ੍ਹ ਵਿਖੇ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੀਟਿੰਗ

ਰਾਹੁਲ ਬੋਸ ਸਾਬਕਾ ਕੌਮਾਂਤਰੀ ਰਗਬੀ ਖਿਡਾਰੀ ਤੇ ਫ਼ਿਲਮੀ ਅਦਾਕਾਰ/ਨਿਰਦੇਸ਼ਕ ਹਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ: ਮੀਤ ਹੇਅਰ

ਰਗਬੀ ਖੇਡ ਅਥਲੈਟਿਕਸ, ਕਬੱਡੀ, ਫ਼ੁਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਜਿਹੜੀ ਕਿ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ

ਰਗਬੀ ਸੈਵਨ ਇਸ ਖੇਡ ਦਾ ਛੋਟਾ ਰੂਪ ਹੈ ਜੋ ਓਲੰਪਿਕ/ਏਸ਼ਿਆਈ/ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਮਲ ਹੈ, ਇਸ ਲਈ ਖੇਡ ਦੇ ਇਸ ਰੂਪ ਨੂੰ ਪੰਜਾਬ ਵਿੱਚ ਮਕਬੂਲ ਕਰਨ ਲਈ ਉਪਰਾਲੇ ਕੀਤੇ ਜਾਣਗੇ

ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ

ਇਸ ਮੌਕੇ ਰਾਹੁਲ ਬੋਸ ਨੇ ਮੀਤ ਹੇਅਰ ਨਾਲ ਰਗਬੀ ਵੀ ਖੇਡੀ

ਵਿਸ਼ਵ ਵਿੱਚ ਫ਼ੁਟਬਾਲ, ਬਾਸਕਟਬਾਲ ਆਦਿ ਖੇਡਾਂ ਵਾਂਗ ਮਕਬੂਲ ਖੇਡਾਂ ਵਿੱਚ ਸ਼ਾਮਲ ਹੈ ਰਗਬੀ

ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ

CATEGORIES
Share This

COMMENTS

Wordpress (0)
Disqus (0 )
Translate