ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ-2 ਸਫ਼ਲਤਾ ਪੂਰਵਕ ਹੋਈ ਸੰਪਨ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਕਰਵਾਈ ਜਾ ਰਹੀ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆਂ ਜੋ ਕਿ ਐਸ ਸੀ ਈ ਆਰ ਟੀ ਵੱਲੋਂ ਆਯੋਜਿਤ ਕੀਤੀ ਗਈ।
ਜਿਲ੍ਹਾ ਫਾਜਿਲਕਾ ਵਿੱਚ ਸਫਲਤਾ ਪੂਰਵਕ ਮੁਕੰਮਲ ਹੋਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਕਮ ਨੋਡਲ ਅਫਸਰ ਪ੍ਰੀਖਿਆ ਡਾ ਸੁਖਵੀਰ ਸਿੰਘ ਬੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਸਹਾਇਕ ਨੋਡਲ ਅਫਸਰ ਪ੍ਰੀਖਿਆ ਨੇ ਦੱਸਿਆ ਕਿ ਜ਼ਿਲ੍ਹਾ ਫਾਜਿਲਕਾ ਵਿੱਚ ਇਹ ਪ੍ਰੀਖਿਆ ਸਵੇਰ ਦੇ ਸ਼ੈਸ਼ਨ ਵਿੱਚ ਜ਼ਿਲ੍ਹੇ ਵਿੱਚ ਬਣਾਏ ਗਏ 27 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਗਈ।
ਜਿਸ 8718 ਪ੍ਰੀਖਿਆਰਥੀਆਂ ਵਿੱਚੋਂ 7899 ਪ੍ਰੀਖਿਆਰਥੀਆਂ ਵੱਲੋਂ ਅਧਿਆਪਕ ਯੋਗਤਾ ਪ੍ਰੀਖਿਆ ਦਿੱਤੀ ਗਈ ਅਤੇ 819 ਪ੍ਰੀਖਿਆਰਥੀ ਗੈਰ ਹਾਜ਼ਰ ਰਹੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾ ਸੁਖਵੀਰ ਸਿੰਘ ਬੱਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੋਹਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ,
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਵੱਲੋਂ ਡੀਏਵੀ ਕਾਲਜ ਅਬੋਹਰ,ਅਜੰਪਸ਼ਨ ਕੋਨਵੈਂਟ ਸਕੂਲ ਅਬੋਹਰ, ਭਾਗ ਸਿੰਘ ਕਾਲਜ ਅਬੋਹਰ, ਸਿੰਘ ਸਭਾ ਸੀਨੀਅਰ ਸੈਕੰਡਰੀ ਸਕੂਲ ਅਬੋਹਰ,
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਫਾਜ਼ਿਲਕਾ,ਸੈਕਰਡ ਹਾਰਟ ਕੋਨਵੈਂਟ ਸਕੂਲ ਫਾਜ਼ਿਲਕਾ, ਨੈਸ਼ਨਲ ਡਿਗਰੀ ਕਾਲਜ ਚੁਆੜਿਆ ਵਾਲੀ,ਐਮ ਆਰ ਕਾਲਜ ਫ਼ਾਜ਼ਿਲਕਾ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਵੱਲੋਂ ਸੰਤ ਕਬੀਰ ਗੁਰੂਕੁਲ ਸਕੂਲ ਜਲਾਲਾਬਾਦ,ਸ਼ਿਵਾਲਿਕ ਪਬਲਿਕ ਸਕੂਲ ਜਲਾਲਾਬਾਦ,ਡੀਏਵੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਆਦਿ ਪ੍ਰੀਖਿਆ ਕੇਂਦਰਾਂ ਦਾ ਦੌਰਾ ਕਰਕੇ ਪ੍ਰੀਖਿਆ ਦੀ ਨਿਗਰਾਨੀ ਕੀਤੀ ਗਈ।
ਜਿਹਨਾਂ ਦੀ ਦੇਖਰੇਖ ਹੇਠ ਵਿੱਚ ਇਹ ਪ੍ਰੀਖਿਆਂ ਸਫ਼ਲਤਾ ਪੂਰਵਕ ਸੰਪਨ ਹੋਈ ਅਤੇ ਨਕਲ ਆਦਿ ਦਾ ਕੋਈ ਕੇਸ ਸਾਹਮਣੇ ਨਹੀ ਆਇਆ।
ਪ੍ਰੀਖਿਆ ਕੇਂਦਰਾ ਤੇ ਸਭ ਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ
ਪ੍ਰੀਖਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ। ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ।
ਸੀਨੀਅਰ ਅਸਿਸਟੈਂਟ ਸ਼ੁਭਾਸ਼ ਕੁਮਾਰ , ਕੋਆਰਡੀਨੇਟਰ ਪ੍ਰੀਖਿਆਵਾਂ ਵਿਵੇਕ ਅਨੇਜਾ , ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ,ਅਧਿਆਪਕ ਰੌਕਸੀ ਫੁਟੇਲਾ, ਰੋਸ਼ਨ ਲਾਲ,ਇਸ਼ਾਨ ਠਕਰਾਲ,ਨਵੀਨ ਬੱਬਰ, ਸਬੰਧਿਤ ਸਕੂਲਾਂ ਦੇ ਪ੍ਰਬੰਧਕਾਂ,ਸਮੂਹ ਕੇਂਦਰ ਸੁਪਰੀਡੈਂਟ ਅਤੇ ਨਿਗਰਾਨ ਅਮਲੇ ਵੱਲੋਂ ਪ੍ਰੀਖਿਆਂ ਦੀ ਸਫਲਤਾ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

CATEGORIES
Share This

COMMENTS

Wordpress (0)
Disqus (0 )
Translate