ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ

ਫਾਜਿਲਕਾ 1 ਮਈ
ਸੇਵਾ ਕੇਂਦਰਾਂ ਦੇ ਜਿ਼ਲ੍ਹਾ ਮੈਨੇਜਰ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਹਾ ਹੁਣ ਸਰਕਾਰੀ ਕਰਮਚਾਰੀ ਵੀ ਲੈ ਸਕਣਗੇ ਉਹ ਆਪਣੀ ਛੁੱਟੀ ਤੋਂ ਬਾਅਦ ਸੇਵਾ ਕੇਂਦਰਾਂ ਵਿਚ ਆਪਣਾ ਕੰਮ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਿਨ ਸ਼ਨੀਵਾਰ ਤੇ ਐਤਵਾਰ ਨੂੰ 50 ਫੀਸਦੀ ਸਟਾਫ ਨਾਲ ਸੇਵਾ ਕੇਂਦਰ ਖੁਲ੍ਹੱਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਪਹੁੰਚ ਕੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਹਾ ਹਾਸਲ ਕੀਤਾ ਜਾਵੇ।
CATEGORIES Uncategorized


