ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ਚ ਪੰਜਾਬ ਬਣਿਆ ਦੇਸ਼ ਚੋਂ ਮੋਹਰੀ-ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ 7 ਜੁਲਾਈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਉਦੋਂ ਤੋਂ ਹੀ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਹੋਏ ਹਨ, ਜਿੱਥੇ ਡਿਵੈਲਪਮੈਂਟ ਵੱਡੇ ਪੱਧਰ ਤੇ ਹੋਈ ਹੈ ਉੱਥੇ ਕੁਆਲਿਟੀ ਐਜੂਕੇਸ਼ਨ ਉੱਪਰ ਵੀ ਪੂਰਾ ਜ਼ੋਰ ਸਰਕਾਰ ਨੇ ਲਾਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਛੱਤੇਆਣਾ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੀ ਗਰਾਂਟ ਨਾਲ ਬਣੇ ਨਵੇਂ ਸ਼ੈਡ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਬੂਰ ਪਿਆ ਹੈ। ਜਿਸ ਕਾਰਨ ਸਿੱਖਿਆ ਦੇ ਖੇਤਰ ਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਹੋ ਕੇ ਨਿਕਲਿਆ ਹੈ। ਉਨਾਂ ਕਿਹਾ ਕਿ ਸਿੱਖਿਆ ਅਜਿਹਾ ਸਾਧਨ ਹੈ ਜਿਸ ਨਾਲ ਅਸੀਂ ਕਿਸੇ ਵੀ ਮੰਜ਼ਿਲ ਨੂੰ ਪਾ ਸਕਦੇ ਹਾਂ। ਉਹਨਾਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਵੀ ਯਤਨਸ਼ੀਲ ਹੈ। ਇਸ ਸਦਕਾ ਹੀ ਇਸ ਸਾਲ ਦੇ ਜੇਈ ਤੇ ਨੀਟ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਉਨਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਕੂਲਾਂ ਵਿੱਚ ਵੱਡੇ ਪੱਧਰ ਤੇ ਵਿਕਾਸ ਦੇ ਕਾਰਜ ਚੱਲ ਰਹੇ ਹਨ। ਜਿਸ ਵਿੱਚ ਯੋਜਨਾ ਬੋਰਡ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਹੁਣ ਤੱਕ ਬਹੁ ਗਿਣਤੀ ਸਕੂਲਾਂ ਵਿੱਚ ਉਹਨਾਂ ਵੱਲੋਂ ਗਰਾਂਟ ਦਿੱਤੀ ਜਾ ਚੁੱਕੀ ਹੈ। ਜਿਸ ਨਾਲ ਸ਼ੈਡ ਬਾਥਰੂਮ ਵਾਟਰ ਕੂਲਰ ਆਰਓ ਤੇ ਹੋਰ ਜਰੂਰਤਾਂ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਤੇ ਸਕੂਲ ਵੱਲੋਂ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਤੇ ਗੁਰਮੀਤ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ,ਦਰਸ਼ਨ ਸਿੰਘ, ਰਣਬੀਰ ਸਿੰਘ ਸਰਪੰਚ, ਸੁਖਮੰਦਰ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਸਾਬਕਾ ਮੈਂਬਰ, ਮਨਜੀਤ ਸਿੰਘ ਮੈਂਬਰ, ਚਮਕੌਰ ਸਿੰਘ,ਗੁਰਮੰਦਰ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ ਬਰਾੜ, ਗੁਰਮੇਲ ਸਿੰਘ ਬਰਾੜ, ਮੈਡਮ ਹਰਵਿੰਦਰ ਕੌਰ ਪ੍ਰਿੰਸੀਪਲ, ਕੁਲਵਿੰਦਰ ਸਿੰਘ ਸਕੂਲ ਮੁਖੀ, ਗੁਰਮੇਲ ਸਿੰਘ ਹੈਪੀ ਮੈਂਬਰ, ਹਰਜੀਤ ਸਿੰਘ ਐਮਡੀ ਬਾਬਾ ਫਰੀਦ ਸਕੂਲ ਸਮੇਤ ਸਮੂਹ ਪੰਚਾਇਤ ਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate