Aganiveer ਆਰਮੀ ਭਰਤੀ ਲਈ ਫਿਜ਼ੀਕਲ  ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸੁਰੂ


ਫਰੀਦਕੋਟ ,  7 ਜੁਲਾਈ

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੁਲਾਈ 2025 ਵਿੱਚ ਅਗਨੀਵੀਰ ਦੀ ਲਿਖਤੀ ਪ੍ਰੀਖਿਆ ਦੇ ਦਿੱਤੀ ਹੈ ਅਤੇ ਫਿਜੀਕਲ  ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯੁਵਕ ਫਿਜੀਕਲ  ਟੈਸਟ ਦੀ ਤਿਆਰੀ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । ਫਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ ਅਤੇ ਜਿਲ੍ਹਿਆਂ ਦੇ ਯੁਵਕਾਂ ਦੀ ਫ਼ਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ । ਅਗਨੀ ਵੀਰ ਆਰਮੀ ਭਰਤੀ ਮਿਤੀ  17 ਅਗਸਤ 2025 ਤੋਂ ਸੁਰੂ ਹੋ ਰਹੀ ਹੈ । ਇਸ ਲਈ ਯੁਵਕ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਉਠਾਉਣ ਲਈ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ਕਿਉਂਕਿ ਫਿਜੀਕਲ੍ਹ  ਟੈਸਟ ਦੀ ਤਿਆਰੀ ਲਈ ਸਮਾਂ ਬਹੁਤ ਘੱਟ ਹੈ । ਉਨ੍ਹਾਂ ਕਿਹਾ ਕਿ ਯੁਵਕ ਸਵੇਰੇ 09:00 ਵਜੇ ਤੋਂ 11:30 ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਣਾ ਚਾਹੀਦਾ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਟੈਸਟ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ 73476-66557 ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ ।

CATEGORIES
TAGS
Share This

COMMENTS

Wordpress (0)
Disqus ( )
Translate