ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ 5,98,063 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ


ਫਾਜਿਲਕਾ, 1 ਮਈ  
ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਬੀਤੇ ਸ਼ਾਮ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1114.295 ਕਰੋੜ ਰੁਪਏ ਦੇ ਅਡਵਾਈਜ ਜਨਰੇਟ ਹੋ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  ਬੀਤੇ ਸ਼ਾਮ ਤੱਕ  5,98,063 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਨੂੰ ਜ਼ਿਲ੍ਹੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵੱਲੋਂ 1,59,102 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,65,684 ਮੀਟ੍ਰਿਕ ਟਨ, ਪਨਸਪ ਵੱਲੋਂ 1,60,513 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 90,759 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 6733 ਮੀਟ੍ਰਿਕ ਟਨ ਅਤੇ ਵਪਾਰੀ ਵੱਲੋਂ 15272 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।

CATEGORIES
Share This

COMMENTS

Wordpress (0)
Disqus (0 )
Translate