ਅਸ਼ਵਨੀ ਸ਼ਰਮਾ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣੇ
ਭਾਰਤੀ ਜਨਤਾ ਪਾਰਟੀ ਵੱਲੋਂ ਅਚਾਨਕ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿੰਨਾ ਚਿਰ ਨਵੇਂ ਪ੍ਰਧਾਨ ਦਾ ਐਲਾਨ ਨਹੀਂ ਹੁੰਦਾ ਉਨਾ ਚਿਰ ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਾਜ ਦੇਖਣਗੇ। ਇਸ ਸਬੰਧ ਵਿੱਚ ਜਾਰੀ ਪੱਤਰ ਭਾਜਪਾ ਦੇ ਸੂਬਾ ਪ੍ਰਧਾਨ ਸਮੇਤ ਵੱਖ-ਵੱਖ ਅਹੁਦੇਦਾਰਾਂ ਨੂੰ ਵੀ ਭੇਜਿਆ ਗਿਆ ਹੈ।


CATEGORIES ਪੰਜਾਬ


