ਆਮ ਆਦਮੀ ਪਾਰਟੀ ਨੇ ਦੋ ਹਲਕਾ ਇੰਚਾਰਜ ਲਾਏ
ਆਮ ਆਦਮੀ ਪਾਰਟੀ ਵੱਲੋਂ ਦੋ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਜਿਸ ਤਹਿਤ ਮਜੀਠਾ ਤੇ ਕੁੰਵਰ ਵਿਜੇ ਪ੍ਰਤਾਪ ਦੇ ਵਿਧਾਨ ਸਭਾ ਹਲਕੇ ਵਿੱਚ ਇੰਚਾਰਜ ਨਿਯੁਕਤ ਕੀਤੇ ਗਏ ਹਨ। ਆਪ ਵੱਲੋਂ ਅੰਮ੍ਰਿਤਸਰ ਉੱਤਰੀ ਤੋਂ ਕਰਮਜੀਤ ਸਿੰਘ ਰਿੰਟੂ ਨੂੰ ਹਲਕਾ ਇੰਚਾਰਜ ਲਾਇਆ ਗਿਆ ਹੈ ਜਦੋਂ ਕਿ ਮਜੀਠਾ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਦੇ ਅਤੀ ਨਜ਼ਦੀਕੀ ਰਹੇ ਤਲਬੀਰ ਸਿੰਘ ਗਿੱਲ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।


CATEGORIES ਪੰਜਾਬ


