ਕਿਵੇਂ ਕਰੀਏ ਡੇਂਗੂ ਦੀ ਰੋਕਥਾਮ

ਹਰ ਸ਼ਕਰਵਾਰ ਡੇਂਗੂ ‘ਤੇ ਵਾਰ
ਡੇਂਗੂ ਰੋਕਥਾਮ ‘ਚ ਸਾਫ਼ ਸਫਾਈ ਦਾ ਅਹਿਮ ਰੋਲ-ਡਾ.ਪ੍ਰੇਮ ਕੁਮਾਰ

ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣਾ ਜ਼ਰੂਰੀ-ਡਾ.ਪ੍ਰੇਮ ਕੁਮਾਰ

ਕਪੂਰਥਲਾ 11 ਜੁਲਾਈ। ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਸਰਕਾਰੀ / ਪ੍ਰਾਈਵੇਟ ਦਫ਼ਤਰਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੂਹ ਸਟਾਫ਼ ਅਤੇ ਆਮ ਲੋਕਾਂ ਨੂੰ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਇਆ ਕਿ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਏ.ਐਨ.ਐਮਾਂ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ / ਪ੍ਰਾਈਵੇਟ ਦਫ਼ਤਰਾਂ ਦੇ ਸਮੂਹ ਸਟਾਫ਼ ਅਤੇ ਆਮ ਲੋਕਾਂ ਨੂੰ ਘਰਾਂ ਵਿੱਚ ਜਾ ਕਿ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਰੀਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਇਸ ਦੌਰਾਨ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਸੈਲਫ ਮੈਡੀਕੇਸ਼ਨ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦੇ ਲੱਛਣ ਦਿਸਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਜਾ ਕਿ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਯੋਗ ਇਲਾਜ ਕੀਤਾ ਜਾ ਸਕੇ।
ਇਸ ਦੌਰਾਨ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜਰ ਸਰਬਜੀਤ ਸਿੰਘ, ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਦਫ਼ਤਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ, ਖਾਲੀ ਡਰਮਾਂ, ਭਾਂਡੀਆ ਜਾਂ ਹੋਰ ਕਿਸੇ ਵੀ ਚੀਜ਼ ਵਿੱਚ ਅਤੇ ਛੱਤਾਂ ‘ਤੇ ਵਾਧੂ ਪਾਣੀ ਖੜਾ ਨਾ ਹੋਣ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਸਰਬਜੀਤ ਸਿੰਘ, ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਡੇਂਗੂ ਦੇ ਲੱਛਣ ਕਿ ਹਨ 👉

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਰੋਕਥਾਮ ਲਈ ਕਿ ਕਰੀਏ 👉

  • ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
  • ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
  • ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।
CATEGORIES
Share This

COMMENTS

Wordpress (0)
Disqus ( )
Translate