ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁੱਲ ਮੁਫ਼ਤ .ਸਿਵਲ ਸਰਜਨ

– ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਆਲੇ ਦੁਆਲੇ ਦੀ ਸਫਾਈ ਬਹੁਤ ਜਰੂਰੀ
ਸ੍ਰੀ ਮੁਕਤਸਰ ਸਾਹਿਬ 3 ਮਈ  
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ।ਇਸ ਸਬੰਧ ਵਿਚ ਅੱਜ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਅਤੇ ਮੈਡੀਕਲ ਲਬਾਰਟਰੀ ਟੈਕਨੀਸ਼ੀਅਨਾਂ ਦੀ ਮੀਟਿੰਗ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਕੀਤੀ ਹੋਈ।
                             ਮੀਟਿੰਗ ਦੌਰਾਨ ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਸਾਲ 2025 ਤੱਕ ਪੰਜਾਬ ਵਿੱਚੋਂ ਮਲੇਰੀਆ ਨੂੰ ਖ਼ਤਮ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਸਰਗਰਮ ਹੈ। ਉਨ੍ਹਾ ਸਮੂਹ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਹਾਟ ਸਪੋਟ ਵਾਲੇ ਇਲਾਕੇ, ਪ੍ਰਵਾਸੀ ਖੇਤਰ, ਸਕੂਲਾਂ, ਕਾਲਜਾਂ ਅਤੇ ਕਮਿਊਨਿਟੀ ਵਿੱਚ ਵਸੋਂ ਵਾਲੇ ਖੇਤਰਾਂ ਦੇ ਆਲੇ-ਦੁਆਲੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਲਈ ਨਿਰੰਤਰ ਜਾਗਰੂਕਤਾ ਫੈਲਾਈ ਜਾਵੇਗੀ।
                          ੳੇਨ੍ਹਾ ਕਿਹਾ ਕਿ ਮਈ ਮਹੀਨੇ ਦੋਰਾਨ ਪਿੰਡਾਂ ਅਤੇ ਸ਼ਹਿਰਾਂ ਦੇ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੁਕ ਕਰਨ ਲਈ ਜਾਗਰੁਕਤਾ ਸਾਮਗਮ ਲਗਾਏ ਜਾਣਗੇ।
                          ਡਾ ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਫੀਲਡ ਸਟਾਫ ਵਲੋਂ ਲੋਕਾਂ ਨੂੰ ਮਲੇਰੀਆ ਦੀ ਰੋਕਥਾਮ ਲਈ ਵੱਖ-ਵੱਖ ਥਾਵਾਂ ਤੇ ਸਮਾਗਮ ਕਰਕੇ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੱਛਰ ਭਜਾਉਣ ਵਾਲੀਆਂ ਕਰੀਮਾਂ ਜਾਂ ਹੋਰ ਸਾਧਨਾਂ ਦੀ ਵਰਤੋਂ ਕਰਕੇ ਮੱਛਰ ਦੇ ਕੱਟਣ ਤੋਂ ਬਚਣ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਛੱਪੜਾਂ ਆਦਿ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਕੇ ਮੱਛਰ ਦੇ ਲਾਰਵੇ ਨੂੰ ਖਾਣ ਵਾਲੀ ਗੈਂਬੂਸੀਆ ਮੱਛੀ ਨੂੰ ਛੱਡ ਕੇ ਵੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ।ਉਨਾ ਕਿਹਾ ਕਿ ਗਰਮੀਆਂ ਅਤੇ ਬਾਰਸ਼ਾਂ ਦੇ ਮੌਸਮ ਦੀ ਆਮਦ ਨਾਲ ਮੱਛਰਾਂ ਦੀ ਪੈਦਾਵਾਰ ਦੇ ਅਨੁਕੂਲ ਵਾਤਾਵਰਨ ਹੋਣ ਕਾਰਨ ਮੱਛਰਾਂ ਦੇ ਪ੍ਰਜਨਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਜਾਂਦਾ ਹੈ।ਸਿਹਤ ਵਿਭਾਗ, ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਗਰਮੀਆਂ ਦੇ ਮੌਸਮ ਦੀ ਸ਼ੁਰੂਆਤ ਤੋਂ ਹੀ ਸਰਗਰਮ ਹੈ।ਉਨ੍ਹਾ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮਲੇਰੀਆ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਬਿਮਾਰੀ ਦੀ ਸਰਗਰਮ ਨਿਗਰਾਨੀ ਨੂੰ ਵੀ ਵਧਾਉਣ ਲਈ ਕਿਹਾ ਹੈ। ਜ਼ਿਲ੍ਹੇ ਵਿੱਚ ਇਸ ਸਾਲ ਮਲੇਰੀਆ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਰੁਤਬੇ ਨੂੰ ਬਰਕਰਾਰ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾ ਕਿਹਾ ਕਿ ਮਲੇਰੀਆ ਇੱਕ ਗੰਭੀਰ ਬਿਮਾਰੀ ਹੈ ਜੋ ਮਾਦਾ ਐਨੋਿਫਿਲਸ ਮੱਛਰ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦੀ ਹੈ। ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।ਮਲੇਰੀਆ ਦੇ ਲੱਛਣ ਠੰਡ ਅਤੇ ਕਾਬੇਂ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ, ਥਕਾਵਟ ਅਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਹੈ।ਉਨ੍ਹਾ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਆ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਹੈ।
                    ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ,ਪਵਿੱਤਰ ਸਿੰਘ ਮੈਡੀਕਲ ਲੈਬ ਟੈਕਨੀਸ਼ੀਅਨ ਅਤੇ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਅਤੇ ਮੈਡੀਕਲ ਲੈਬ ਟੈਕਨੀਸ਼ੀਅਨ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate