ਮੁੱਖ ਮੰਤਰੀ ਦੀ ਅਗਵਾਈ ਵਿੱਚ ਕੈਬਨਿਟ ਬੈਠਕ ਵਿਚ ਬੇਅਦਬੀ ਬਿੱਲ ਨੂੰ ਮਨਜ਼ੂਰੀ

ਚੰਡੀਗੜ੍ਹ 14 ਜੁਲਾਈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਟ ਦੀ ਬੈਠਕ ਉਹਨਾਂ ਦੇ ਨਿਵਾਸ ਸਥਾਨ ਤੇ ਹੋਈ ਜਿਸ ਵਿੱਚ ਲੰਬੇ ਸਮੇਂ ਤੋਂ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬੇਅਦਬੀ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ।

ਬਿੱਲ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਹੀ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਐਸੇ ਹੀ ਬਿੱਲ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਤੇ ਧਾਰਮਿਕ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਹੁਣ ਤੱਕ ਕੋਈ ਵੀ ਸਖਤ ਕਾਨੂੰਨ ਨਹੀਂ ਸੀ। ਇਸ ਬਿੱਲ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲੇਗੀ ਉਮਰ ਕੈਦ। ਪੰਜਾਬ ‘ਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ। ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਣਗੀਆਂ।ਬੇਅਦਬੀ ਦੇ ਦੋਸ਼ੀਆਂ ਨੂੰ ਨਹੀਂ ਮਿਲੇਗੀ ਪੈਰੋਲ।

CATEGORIES
Share This

COMMENTS

Wordpress (0)
Disqus ( )
Translate