ਆਮ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਸਾਡਾ ਪਹਿਲਾ ਫਰਜ਼-ਡਾ.ਹਰਪਾਲ ਸਿੰਘ ਸਿਵਲ ਸਰਜਨ
ਟੀ.ਬੀ ਪ੍ਰੋਗਰਾਮ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ
ਬੱਚੇ ਅਤੇ ਗਰਭਵਤੀ ਮਹਿਲਾ ਦਾ ਸੰਪੁਰਨ ਟੀਕਾਕਰਨ ਜਰੂਰੀ- ਡਾ.ਰਣਦੀਪ ਸਿੰਘ
ਐਨ.ਸੀ.ਡੀ ਪ੍ਰੋਗਰਾਮ ਸੰਬੰਧੀ ਆਮ ਲੋਕਾਂ ਵਿੱਚ ਵਧੇਰੇ ਜਾਗਰੂਕਤਾ ਦੀ ਲੋੜ – ਡਾ. ਰਵਜੀਤ ਸਿੰਘ
ਕਪੂਰਥਲਾ 14 ਜੁਲਾਈ – ਅੱਜ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿੱਖੇ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਵਿਸ਼ਵ ਸਿਹਤ ਸੰਗਠਨ ਦੇ ਕੰਨਸਲਟੇਂਟ ਡਾ. ਪ੍ਰਭਜੋਤ ਕੌਰ ਅਤੇ ਜ਼ਿਲ੍ਹਾ ਟੀ.ਬੀ ਅਫਸਰ ਡਾ. ਮਿਨਾਕਸ਼ੀ ਵੱਲੋਂ ਅੱਜ ਟੀ.ਬੀ ਪ੍ਰੋਗਰਾਮ ਸਬੰਧੀ ਇਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਵਿੱਚ ਸਮੂਹ ਸੀ.ਐਚ.ਓ, ਮ.ਪ.ਹ.ਵ ਫੀਮੇਲ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।
ਇਸ ਦੌਰਾਨ ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਵੱਲੋਂ ਵਿਸ਼ੇਸ਼ ਤੌਰ ‘ਤੇ ਟ੍ਰੇਨਿੰਗ ਵਿੱਚ ਸ਼ਿਰਕਤ ਕੀਤੀ ਗਈ, ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਸਿਹਤ ਅਫ਼ਸਰ ਡਾ. ਰਾਜੀਵ ਪ੍ਰਾਸ਼ਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਭਰਮਿੰਦਰ ਬੈਂਸ ਵੀ ਨਾਲ ਸਨ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਿਵਲ ਸਰਜਨ ਡਾ. ਹਰਪਾਲ ਸਿੰਘ ਜੀ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਡਾ. ਪ੍ਰਭਜੋਤ ਕੌਰ ਵੱਲੋਂ ਨਿਕਸ਼ੇ ਪੋਰਟਲ ਸਬੰਧੀ ਵਿਸਥਾਰ ਨਾਲ ਟ੍ਰੇਨਿੰਗ ਦਿੱਤੀ ਗਈ ਅਤੇ ਕਿਵੇਂ ਆਨ ਲਾਈਨ ਕੰਮ ਕਰਨਾ ਹੈ ਇਸ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਕਪੂਰਥਲਾ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਸਾਡਾ ਪਹਿਲਾ ਫਰਜ਼ ਹੈ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਆਮ ਲੋਕਾਂ ਤੱਕ ਸਿਹਤ ਸੇਵਾਵਾਂ ਅਤੇ ਸਕੀਮਾਂ ਪਹੁੰਚ ਸਕਣ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਕਿਹਾ।
ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਨੇ ਸਮੂਹ ਏ.ਐਨ.ਐਮਾਂ ਨੂੰ ਐਮ.ਆਰ ਵੈਕਸੀਨੇਸ਼ਨ ਸੰਬੰਧੀ ਟੀਚੇ ਨੂੰ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਅਤੇ ਗਰਭਵਤੀ ਔਰਤ ਰੁਟੀਨ ਇਮੁਨਾਈਜ਼ੇਸ਼ਨ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਉਨ੍ਹਾਂ ਮਮਤਾ ਦਿਵਸ ਦੌਰਾਨ ਲਗਣ ਵਾਲ ਟੀਕੇ ਸਮੇਂ ਸਿਰ ਯੂ-ਵੀਨ ‘ਤੇ ਆਨ ਲਾਈਨ ਕਰਨ ਲਈ ਕਿਹਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਵਜੀਤ ਸਿੰਘ ਨੇ ਸਮੂਹ ਸਟਾਫ ਨੂੰ ਐਨ.ਸੀ.ਡੀ ਪ੍ਰੋਗਰਾਮ ਸਬੰਧੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਸਮੂਹ ਸਟਾਫ਼ ਨੂੰ ਐਨ.ਸੀ.ਡੀ ਸਕ੍ਰਿਨਿੰਗ ਸਮੇਂ ਸਿਰ ਕਰ ਟੀਚਾ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਐਨ.ਸੀ.ਡੀ ਪ੍ਰੋਗਰਾਮ ਤਹਿਤ ਆਉਦੀਆਂ ਬਿਮਾਰੀਆਂ ਸੰਬੰਧੀ ਆਮ ਲੋਕਾਂ ਵਿੱਚ ਆਸ਼ਾ ਵਰਕਰਾਂ ਰਾਹੀਂ ਵਧੇਰੇ ਜਾਗਰੂਕਤਾ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੇਂ ਸਿਰ ਯੋਗ ਇਲਾਜ ਨਾਲ ਐਨ.ਸੀ.ਡੀ ਸੰਬੰਧੀ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਸ ਮੌਕੇ ਮੈਡੀਕਲ ਅਫਸਰ ਸਰਵਲੀਨ ਕੌਰ, ਬੀ.ਈ.ਈ ਮੋਨਿਕਾ, ਸੀ.ਐਚ.ਓ ਗੁਰਪ੍ਰੀਤ ਕੌਰ, ਨਵਪ੍ਰੀਤ ਕੌਰ, ਆਦਿ ਸਟਾਫ਼ ਹਾਜ਼ਰ ਸੀ।



