ਪੰਕਜ ਕੁਮਾਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਸੰਭਾਲਿਆ ਆਹੁਦਾ

ਸ੍ਰੀ ਮੁਕਤਸਰ ਸਾਹਿਬ, 3 ਮਈ:
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਬਤੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਜਸਵੀਰ ਕੌਰ ਦੀ ਬਦਲੀ ਬਠਿੰਡਾ ਵਿਖੇ ਹੋਣ ਕਾਰਨ, ਪੰਕਜ ਕੁਮਾਰ, ਸੀ.ਡੀ.ਪੀ.ਓ. ਮਲੋਟ ਨੇ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਇਸ ਦੌਰਾਨ ਪੰਕਜ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਸਮਾਜ ਸੇਵੀ ਸੰਸਥਾਵਾਂ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸਤਵੰਤ ਕੌਰ, ਸੀ.ਡੀ.ਪੀ.ਓ. ਸ੍ਰੀ ਮੁਕਤਸਰ ਸਾਹਿਬ, ਬਲਜਿੰਦਰ ਸਿੰਘ ਸੀਨੀਅਰ ਸਹਾਇਕ, ਯਾਦਵਿੰਦਰ ਸਿੰਘ ਸੀਨੀਅਰ ਸਹਾਇਕ, ਜਸਪ੍ਰੀਤ ਸਿੰਘ ਛਾਬੜਾ, ਧਰਮਵੀਰ ਐਮ.ਸੀ. ਬਰੀਵਾਲਾ, ਕੰਮਪਾਲ ਸਿੰਘ ਅਸਪਾਲ, ਕੁਲਵੰਤ ਸਿੰਘ, ਲਵਲੀਨ ਵਧਵਾ, ਸੰਦੀਪ ਕੁਮਾਰ ਹਾਜ਼ਰ ਸਨ।


