ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ (ਆਪ) ਚ ਸ਼ਾਮਲ

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਹਰਮੀਤ ਸਿੰਘ ਸੰਧੂ ਹੁਣ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਹਰਮੀਤ ਸੰਧੂ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ।

ਕੁਝ ਸਮਾਂ ਪਹਿਲਾਂ, ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ। ਹੁਣ ਇੱਥੇ ਜਲਦੀ ਹੀ ਉਪ ਚੋਣ ਹੋਣ ਦੀ ਸੰਭਾਵਨਾ ਹੈ, ਅਤੇ ਹਰਮੀਤ ਸਿੰਘ ਸੰਧੂ ਦੇ ਸ਼ਾਮਲ ਹੋਣ ਨੂੰ ਪਾਰਟੀ ਦੀ ਰਣਨੀਤੀ ਨਾਲ ਜੋੜਿਆ ਜਾ ਰਿਹਾ ਹੈ।

CATEGORIES
TAGS
Share This

COMMENTS

Wordpress (0)
Disqus ( )
Translate