ਡਿਪਟੀ ਕਮਿਸ਼ਨਰ ਵੱਲੋਂ ਮੰਡੀ ਦਾ ਦੌਰਾ, ਖਰੀਦ ਪ੍ਰਕ੍ਰਿਆ ਦਾ ਲਿਆ ਜਾਇਜਾ
ਫਾਜਿ਼ਲਕਾ, 4 ਮਈ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਮੰਡੀ ਦਾ ਦੌਰਾ ਕਰਕੇ ਵੀਰਵਾਰ ਨੂੰ ਕਣਕ ਦੀ ਚੱਲ ਰਹੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਖਰੀਦ ਏਂਜਸੀਆਂ ਨੂੰ ਤਾੜਨਾ ਕੀਤੀ ਕਿ ਲਿਫਟਿੰਗ ਵਿਚ ਹੋਰ ਤੇਜੀ ਲਿਆਂਦੀ ਜਾਵੇ। ਹਾਲਾਂਕਿ ਇਸ ਸਮੇਂ ਰੋਜਾਨਾਂ ਦੀ ਆਵਕ ਤੋਂ ਕਿਤੇ ਜਿਆਦਾ ਕਣਕ ਦੀ ਮੰਡੀਆਂ ਵਿਚੋਂ ਚੁੱਕਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਨਵੀਂ ਕਣਕ ਲਿਆਊਣ ਲਈ ਸਥਾਨ ਉਪਲਬੱਧ ਹੈ ਅਤੇ ਸਰਕਾਰ ਵੱਲੋਂ ਕਣਕ ਦਾ ਦਾਣਾ ਦਾਣਾ ਖਰੀਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੁਣ ਹਰ ਰੋਜ਼ ਜਿੰਨ੍ਹੀ ਕਣਕ ਆ ਰਹੀ ਹੈ ਉਸਦੀ ਨਾਲੋ ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 48 ਘੰਟਿਆਂ ਦੇ ਅੰਦਰ ਹੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।
CATEGORIES ਮਾਲਵਾ