ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਬਣਵਾਲਾ ਅਣੂ, ਮਿੱਡੂ ਖੇੜਾ ਅਤੇ ਮੰਡੀ ਕਿੱਲਿਆਂਵਾਲੀ ਵਿੱਚ ਜਾਗਰੂਕਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 17 ਜੁਲਾਈ:   

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਣੂ, ਮਿੱਡੂ ਖੇੜਾ ਅਤੇ ਕਿੱਲਿਆਂਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੇ ਕਿਹਾ ਕਿ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ ਹੈ।

ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਵੀ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੂਹ ਸਮਾਜ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।

ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ, ਜਿਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ, ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਹੁੰ ਚੁੱਕੀ, ਕਿ ਉਹ ਨਸ਼ਿਆਂ ਦੇ ਵਿਰੁੱਧ ਇਸ ਜੰਗ ਵਿੱਚ ਸਰਕਾਰ ਦਾ ਪੂਰਨ ਸਹਿਯੋਗ ਦੇਣਗੇ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ, ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲ, ਰਾਕੇਸ਼ ਬਿਸ਼ਨੋਈ ਬੀਡੀਪੀਓ, ਗੁਰਬਾਜ ਸਿੰਘ ਵਣਵਾਲਾ, ਰਛਪਾਲ ਸਿੰਘ ਚੇਅਰਮੈਨ, ਗੁਰਮੇਲ ਸਿੰਘ ਸਰਪੰਚ, ਸਰਬਜੀਤ ਸਿੰਘ ਮਿੱਡੁ ਖੇੜਾ, ਬਾਬਾ ਬਲਕਾਰ ਸਿੰਘ, ਮਾਸਟਰ ਰਾਮ ਸਿੰਘ, ਗੁਰਭਜਨ ਸਿੰਘ, ਨਿਰਮਲ ਸਿੰਘ, ਜਸਵਿੰਦਰ ਸਿੰਘ ਮਿੱਡੁ ਖੇੜਾ, ਮਲਕੀਤ ਸਿੰਘ ਸਰਪੰਚ ਮਿੱਡੁ ਖੇੜਾ, ਪਰਮ ਭਾਗੂ ਸਰਪੰਚ, ਰਾਜਾ ਮਾਹੂੱਆਣਾ, ਨਾਨਕਦੀਪ ਸਿੰਘ, ਤਰਸੇਮ ਸਿੰਘ, ਬਿੱਟੂ ਸਿੰਘ ਸਾਬਕਾ ਸਰਪੰਚ ਮਿੱਡੂ ਖੇੜਾ, ਬੱਬੂ ਨੰਬਰਦਾਰ, ਮਿੱਡੂ ਖੇੜਾ, ਗੁਰੀ ਮਿੱਡੂ ਖੇੜਾ, ਰਾਜਾ ਭੀਟੀਵਾਲ, ਸੋਮ ਪ੍ਰਕਾਸ਼, ਹਿਮਾਂਸ਼ੂ, ਤੇਜਾ ਸਿੰਘ, ਦੀਪਕ, ਰੂਪ ਪ੍ਰਧਾਨ, ਰਾਜ ਮੈਂਬਰ, ਮੰਗਾ ਸਿੰਘ ਨੰਬਰਦਾਰ, ਐਸ.ਐਚ.ਓ. ਕਿੱਲਿਆਂਵਾਲੀ ਕਰਮਜੀਤ ਕੌਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus (0 )
Translate