ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ 2 ਅਗਸਤ ਤੱਕ ਵਾਧਾ
ਸ੍ਰੀ ਅਮ੍ਰਿਤਸਰ ਸਾਹਿਬ
ਪੰਜਾਬ ’ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋਣ ਕਾਰਨ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ’ਚ 2 ਅਗਸਤ ਤੱਕ ਵਧਾ ਦਿੱਤੀ ਹੈ। ਦੂਜੇ ਪਾਸੇ, ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ, ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਦੱਸੀ ਜਾਂਦੀ ਹੈ।

CATEGORIES ਪੰਜਾਬ
TAGS punjab news


