ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਸਿਆਸਤ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ 19 ਜੁਲਾਈ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਖਰੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਉਹਨਾਂ ਨਾਲ ਹੀ ਸਿਆਸਤ ਛੱਡਣ ਦਾ ਐਲਾਨ ਵੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸ਼ੇਅਰ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਦਿਲ ਭਾਰੀ ਹੈ। ਮੈਂ ਸਿਆਸਤ ਛੱਡਣ ਦਾ ਫੈਸਲਾ ਕੀਤਾ ਹੈ। ਸਪੀਕਰ ਸਾਹਿਬ ਨੂੰ ਦਿੱਤਾ ਗਿਆ ਮੇਰਾ ਅਸਤੀਫਾ ਮਨਜ਼ੂਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।

CATEGORIES
Share This

COMMENTS

Wordpress (0)
Disqus ( )
Translate