ਕਿਸਾਨ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ : ਮੁੱਖ ਖੇਤੀਬਾੜੀ ਅਫਸਰ


ਸ੍ਰੀ ਮੁਕਤਸਰ ਸਾਹਿਬ 5 ਮਈ
ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਅਧੀਨ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਵਿਨੀਤ ਕੁਮਾਰ, ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆਂ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਵੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਕਣਕ ਦੇ ਨਾੜ ਤੋਂ ਤੂੜੀ ਬਣਾਈ ਜਾ ਰਹੀ ਹੈ ਜ਼ੋ ਕਿ ਆਉਣ ਵਾਲੇ ਸਮੇਂ ਵਿੱਚ ਵਧੀਆ ਮੁਨਾਫਾ ਦੇਵੇਗੀ। ਉਨ੍ਹਾਂ ਕਿਹਾ ਕਿ ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੂੰਹਦ ਬਚਦੀ ਹੈ ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਮਿਲਾਉਣ ਕਾਰਨ ਕਈ ਤਰ੍ਹਾਂ ਦੇ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਜਮ੍ਹਾਂ ਹੋਣ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਦਾ ਵੱਧ ਤੋਂ ਵੱਧ ਸਾਥ ਦੇਣ।

CATEGORIES
Share This

COMMENTS

Wordpress (0)
Disqus (0 )
Translate