ਆਮ ਆਦਮੀ ਪਾਰਟੀ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ – ਲਾਲਜੀਤ ਸਿੰਘ ਭੁੱਲਰ

ਤਰਨ ਤਾਰਨ 19 ਜੁਲਾਈ :

 ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਹਨਾਂ ਵਿਕਾਸ ਕਾਰਜਾਂ ਨੂੰ ਹੋਰ ਵਧੇਰੀ ਉਤਸਾਹਿਤ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਪੱਟੀ ਦੇ ਪਿੰਡ ਢੋਟੀਆਂ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਤਕਰੀਬਨ ਇਕ ਕਰੋੜ ਰੁਪਏ ਦੀ ਲਾਗਤ ਨਾਲ਼ ਹੋਏ ਸਾਰੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ। ਇਸ ਮੌਕੇ ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਸਿਹਤ ਅਤੇ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ। ਉਹਨਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਸਰਕਾਰੀ ਸਕੂਲ ਬਹੁਤ ਹੀ ਖੂਬਸੂਰਤ ਅਤੇ ਮਿਆਰੀ ਬਣ ਜਾਣਗੇ ਅਤੇ ਵਿਦਿਆਰਥੀ ਇਹਨਾਂ ਵਿੱਚ ਬੈਠ ਕੇ ਵਿਸ਼ਵ ਪੱਧਰੀ ਸਿੱਖਿਆ ਲੈ ਸਕਣਗੇ। ਉਹਨਾਂ ਕਿਹਾ ਕਿ ਸਹੂਲਤਾਂ ਤੇ ਪੱਖੋਂ ਵੀ ਕਿਸੇ ਵੀ ਸਕੂਲ ਨੂੰ ਸੱਖਣਾ ਨਹੀਂ ਰਹਿਣ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹਈਆ ਕਰਵਾਈ ਜਾਵੇਗੀ। 

ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਵਿੱਚ ਹੋਈ ਤਬਦੀਲੀ ਨੇ ਸਮੂਹ ਪੰਜਾਬ ਵਾਸੀਆਂ ਦਾ ਦਿਲ ਜਿੱਤ ਲਿਆ ਹੈ । ਉਹਨਾਂ ਇਹ ਵੀ ਕਿਹਾ ਕਿ  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ‘ਸਿੱਖਿਆ ਦਾ ਮਿਆਰ ਹੁਣ ਪਹਿਲਾਂ ਨਾਲੋਂ ਬਹੁਤ ਉੱਚਾ ਹੋ ਰਿਹਾ ਹੈ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਆਮ ਘਰਾਂ ਦੇ ਧੀਆਂ ਪੁੱਤਾਂ ਦੇ ਸੋਹਣੇ ਭਵਿੱਖ ਬਾਰੇ ਸਿਰਫ਼ ਆਮ ਆਦਮੀ ਪਾਰਟੀ ਨੇ ਹੀ ਸੋਚਿਆ ਹੈ । ਇਸ ਮੌਕੇ ਪਿੰਡ ਢੋਟੀਆਂ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ ।

CATEGORIES
TAGS
Share This

COMMENTS

Wordpress (0)
Disqus ( )
Translate