ਪੰਜਾਬ ਸਰਕਾਰ ਵੱਲੋਂ ਮਿਸ਼ਨ ਜੀਵਨਜੋਤ ਤਹਿਤ ਕਾਰਵਾਈ ਜਾਰੀ, 21 ਬੱਚਿਆਂ ਨੂੰ ਛੁਡਵਾਇਆ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭਿਖਾਰੀ ਮੁਕਤ ਬਣਾਉਣ ਤੇ ਬੱਚਿਆਂ ਨੂੰ ਨਵੀਂ ਦਿਸ਼ਾ ਦੇਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਜੀਵਨਜੋਤ’ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਆਦੇਸ਼ ਤੇ ਲੁਧਿਆਣਾ ਅਤੇ ਨਵਾਂਸ਼ਹਿਰ ਵਿੱਚ ਕਾਰਵਾਈ ਕੀਤੀ ਗਈ ਤਾਂ ਲੁਧਿਆਣਾ ਵਿੱਚ 18 ਤੇ ਨਵਾਂ ਸ਼ਹਿਰ ਵਿੱਚ ਤਿੰਨ ਬੱਚਿਆਂ ਦਾ ਛੁਟਕਾਰਾ ਭੀਖ ਮੰਗਣ ਤੋਂ ਕਰਵਾਇਆ ਗਿਆ। ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਭੀਖ ਮੰਗਣ ਵਾਲਿਆਂ ਦੇ ਡੀਐਨਏ ਟੈਸਟ ਕੀਤੇ ਜਾਣ।

ਅੱਜ ਹੋਈ ਕਾਰਵਾਈ ਤੇ ਬੋਲਦਿਆਂ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਭਿਖਾਰੀ ਮੁਕਤ ਪੰਜਾਬ ਦੇ ਸੁਪਨੇ ਨੂੰ ਬੂਰ ਪੈ ਰਿਹਾ ਹੈ।

CATEGORIES
Share This

COMMENTS

Wordpress (0)
Disqus ( )
Translate