ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਭਗਵੰਤ ਸਿੰਘ ਮਾਨ ਦਾ ਵੱਡਾ ਐਲਾਨ

Punjab Government ਦੀ ਅੱਜ ਕੈਬਨਿਟ ਮੀਟਿੰਗ ਵਿੱਚ Land Pooling Scheme ਸਬੰਧੀ ਇੱਕ ਵੱਡਾ ਫੈਸਲਾ ਲਿਆ ਗਿਆ। ਸਰਕਾਰ ਨੇ ਫੈਸਲਾ ਕੀਤਾ ਹੈ ਕਿ Land Pooling ਦੇ ਬਦਲੇ, ਸਰਕਾਰ ਕਿਸਾਨਾਂ ਨੂੰ ਪਲਾਟ ਦਾ ਕਬਜ਼ਾ ਦੇਣ ਤੱਕ 1 ਲੱਖ ਰੁਪਏ ਦੇਵੇਗੀ। ਜੇਕਰ ਇਸ ਚ ਦੇਰੀ ਹੁੰਦੀ ਹੈ ਤਾਂ ਹਰ ਸਾਲ 10 ਫੀਸਦ ਵਾਧਾ ਹੋਵੇਗਾ। ਇਸ ਦੇ ਨਾਲ ਹੀ ਜਦੋਂ ਤੱਕ ਏਰੀਆ ਵਿਕਸਤ ਨਹੀਂ ਹੁੰਦਾ ਕਿਸਾਨ ਇਸ ‘ਤੇ ਖੇਤੀ ਕਰ ਸਕਣਗੇ।
Punjab ਦੇ Cm Bhagwant Singh Mann ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਲੈਂਡ ਪੂਲਿੰਗ ਬਾਰੇ ਅਫਵਾਹਾਂ ਫੈਲਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਰਜਿਸਟ੍ਰੇਸ਼ਨ ਨਹੀਂ ਰੋਕੀ ਗਈ ਹੈ। ਅਸੀਂ ਕਿਸਾਨਾਂ ਤੋਂ ਜ਼ਬਰਦਸਤੀ ਜ਼ਮੀਨ ਨਹੀਂ ਲੈ ਰਹੇ ਹਾਂ। ਸਾਡੀ ਕੋਸ਼ਿਸ਼ ਹੈ ਕਿ ਜ਼ਮੀਨ ਦਾ ਪੈਸਾ ਅਸਲ ਜ਼ਮੀਨ ਮਾਲਕਾਂ ਕੋਲ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਨੂੰ ਦਿੱਤਾ ਜਾਣ ਵਾਲਾ ਕਿਰਾਇਆ 5 ਗੁਣਾ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋਣ ‘ਤੇ 50,000 ਰੁਪਏ ਦਾ ਚੈੱਕ ਵੀ ਦਿੱਤਾ ਜਾਵੇਗਾ।


