ਜਿ਼ਲ੍ਹੇ ਦੀਆਂ ਅਦਾਲਤਾਂ ਵਿੱਚ 13 ਮਈ ਨੂੰ ਲੱਗੇਗੀ ਅਗਲੀ ਕੌਮੀ ਲੋਕ ਅਦਾਲਤ


ਸ੍ਰੀ ਮੁਕਤਸਰ ਸਾਹਿਬ 1 ਮਈ :
                           ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਸਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 13 ਮਈ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ
                        ਉਹਨਾਂ ਸਮੂਹ ਜੁਡੀਸ਼ੀਅਲ ਅਫ਼ਸਰਾਂ ਨੂੰ ਕਿਹਾ ਕਿ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦੇ ਆਪਸੀ ਸੁਲਾਹ-ਸਮਝੌਤੇ ਰਾਹੀਂ ਰਾਜੀਨਾਮਾ ਕਰਵਾਉਣ ਲਈ ਉਪਰਾਲੇ ਕੀਤੇ ਜਾਣ, ਇਸ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਦੱਸਿਆ ਕਿ ਕੌਮੀ ਲੋਕ ਅਦਾਲਤ ਵਿੱਚ ਸਾਰੇ ਦਿਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜਦੂਰਾਂ ਨਾਲ ਸਬੰਧਤ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ ।
                      ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਇਨ੍ਹਾਂ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ । ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਅਥਾਰਟੀ ਦੇ ਸਕੱਤਰ, ਮਿਸ: ਹਰਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਨਂੇ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਹੇ ਧਿਰਾਂ ਹੀ ਜੇਤੂ ਰਹਿੰਦੀਆਂ ਹਨ । ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ । ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ ਜਿਸ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ । ਇਸ ਤੋੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ ਦਫ਼ਤਰੀ ਟੈਲੀਫੋਲ ਨੰਬਰ 01633-261124 ਅਤੇ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।

CATEGORIES
TAGS
Share This

COMMENTS

Wordpress (0)
Disqus (0 )
Translate