ਪਾਣੀ ਦੀ ਡਿੱਗੀ ਵਿਚ ਡਿੱਗਣ ਨਾਲ ਕਿਸਾਨ ਦੀ ਮੌਤ


ਅਬੋਹਰ, 6 ਮਈ ( ਬਲਰਾਜ ਸਿੰਘ ਸਿੱਧੂ ) ਉਪ ਮੰਡਲ ਦੇ ਪਿੰਡ ਕੁਲਾਰ ਵਾਸੀ ਇਕ ਕਿਸਾਨ ਦੀ ਅੱਜ ਪਾਣੀ ਦੀ ਡਿੱਗੀ ਵਿਚ ਡਿੱਗਣ ਨਾਲ ਮੌਤ ਹੋ ਗਈ। ਘਟਨਾ ਦਾ ਪਤਾ ਚੱਲਦੇ ਹੀ ਥਾਣਾ ਬਾਹਵਵਾਲਾ ਪੁਲਿਸ ਨੇ ਉਸਦੀ ਲਾਸ਼ ਨੂੰ ਪੋਸਟਮਾਰਟਮ ਦੇ ਲਈ ਮੋਰਚਰੀ ਵਿਚ ਰਖਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੁਲਾਰ ਵਾਸੀ ਮ੍ਰਿਤਕ ਦੇ ਚਚੇਰੇ ਭਰਾ ਜਗਦੀਸ਼ ਨੇ ਦੱਸਿਆ ਕਿ ਕਰੀਬ 50 ਸਾਲਾ ਰਾਜ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਖੇਤ ਵਿਚ ਪਣੀ ਦੀ ਡਿੱਗੀ ਤੋਂ ਸਿੰਚਾਈ ਕਰ ਰਿਹਾ ਸੀ ਕਿ ਇਸ ਦੌਰਾਨ ਹੀ ਉਸਦਾ ਪੈਰ ਤਿਲਕ ਗਿਆ ਅਤੇ ਉਹ ਡਿੱਗੀ ਵਿਚ ਡਿੱਗ ਗਿਆ। ਘਟਨਾ ਦਾ ਪਤਾ ਚੱਲਦੇ ਹੀ ਆਸ ਪਾਸ ਦੇ ਲੋਕਾਂ ਨੇ ਉਸ ਨੂੰ ਬਾਹਰ ਕੱਢਿਆ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

CATEGORIES
TAGS
Share This

COMMENTS

Wordpress (0)
Disqus (0 )
Translate