ਪਲੇਸਮੈਂਟ ਕੈਂਪ 9 ਮਈ ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 7 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ 09 ਮਈ 2023 (ਮੰਗਲਵਾਰ) ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ. ਇੰਨਸੋਰੈਂਸ ਵੱਲੋਂ ਸੇਲਜ਼ ਅਫ਼ਸਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਜਾਂ ਗਰੈਜੂਏਸ਼ਨ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 40 ਸਾਲ ਅਤੇ ਪ੍ਰਾਰਥੀਆਂ ਨੂੰ 6000/- ਰੁਪਏ ਪ੍ਰਤੀ ਮਹੀਨਾ ਸਟਾਈਫੰਡ ਦੇ ਨਾਲ-ਨਾਲ ਹੋਰ ਭੱਤੇ ਜਿਵੇਂ ਕਿ ਕਮੀਸ਼ਨ, ਲਾਈਫ ਇੰਸੋਰੈਂਸ, ਐਕਸੀਡੈਂਟ ਇੰਸੋਰੈਂਸ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਇਸੇ ਪਲੇਸਮੈਂਟ ਕੈਂਪ ਵਿੱਚ ਸਟਾਰ ਹੈਲਥ ਬਠਿੰਡਾ ਵੱਲੋਂ ਸ਼ੇਲਜ ਮੈਨੇਜਰ ਅਤੇ ਏਜੰਸੀ ਡਿਵੈਲਪਮੈਂਟ ਮੈਨੇਜਰ ਦੀਆਂ ਅਸਾਮੀਆਂ ਲਈ ਵੀ ਚੋਣ ਕੀਤੀ ਜਾਣੀ ਹੈ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਦੀ ਪੜ੍ਹਾਈ ਕੀਤੀ ਹੋਣੀ ਜ਼ਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 24 ਤੋਂ 40 ਸਾਲ ਅਤੇ ਤਨਖਾਹ 2.5 ਲੱਖ ਤੋਂ 3 ਲੱਖ ਰੁਪਏ ਸਲਾਨਾ + ਇੰਨਸੈਂਟਿਵ ਦਿੱਤਾ ਜਾਵੇਗਾ।
ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 9 ਮਈ 2023 ਨੂੰ ਸਵੇਰੇ 9 ਵਜੇ, ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ, ਵਿਖੇ ਪਹੁੰਚ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ ਅਤੇ ਡੀ.ਬੀ.ਈ.ਈ. ਬਠਿੰਡਾ ਦੇ ਹੈਲਪਲਾਈਨ ਨੰਬਰ 99884-44133 ਨੂੰ ਆਪਣੇ ਮੋਬਾਇਲ ਤੇ ਸੇਵ ਕਰ ਲੈਣ ਤਾਂ ਜੋ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਸਕੀਮਾਂ ਦੀ ਜਾਣਕਾਰੀ ਮਿਲ ਸਕੇ।


