31 ਜੁਲਾਈ ਨੂੰ ਗਜਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ 29 ਜੁਲਾਈ। ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਗੈਸਟਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਹਿਲਾਂ 31 ਜੁਲਾਈ ਨੂੰ ਰਾਖਵੀਂ ਛੁੱਟੀ ਸੀ। ਇਹ ਐਲਾਨ ਅੱਜ ਕੈਬਨਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਹਨਾਂ ਕਿਹਾ ਕਿ 31 ਜੁਲਾਈ ਨੂੰ ਸ਼ਹੀਦ ਉਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਵਿਖੇ ਪਹੁੰਚਣਗੇ।

CATEGORIES ਪੰਜਾਬ


