9 ਮਈ ਤੋਂ ਜਲਾਲਾਬਾਦ ਸ਼ਹਿਰ ਵਿਖੇ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਊਸ਼ਾਲਾ ਵਿਖੇ ਭਿਜਵਾਉਣ ਦੀ ਮੁਹਿੰਮ ਸ਼ੁਰੂ


ਫਾਜਿਲਕਾ, 7 ਮਈ


ਸੜਕ ਸੁਰੱਖਿਆ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਹੇਠ ਜਲਾਲਾਬਾਦ ਸ਼ਹਿਰ ਵਿਖੇ 9 ਮਈ ਤੋਂ ਬੇਸਹਾਰਾ ਪਸ਼ੂਆਂ ਨੂੰ ਸਰਕਾਰੀ ਗਉਸ਼ਾਲਾ ਕੈਟਲ ਪਾਊਂਡ ਸਲੇਮਸ਼ਾਹ ਵਿਖੇ ਭਿਜਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਇਹ ਮੁਹਿੰਮ ਫਾਜਿਲਕਾ ਅਤੇ ਅਬੋਹਰ ਵਿਖੇ ਚਲਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਅਜਿਹੇ ਉਪਰਾਲੇ ਕਰਨ ਦੀ ਲੋੜ ਹੈ ਜਿਸ ਨੂੰ ਮਦੇਨਜ਼ਰ ਰੱਖਦੇ ਹੋਏ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਕਈ ਵਿਅਕਤੀ ਆਪਣੇ ਪਸ਼ੂਆਂ ਨੂੰ ਸੜਕਾਂ ਤੇ ਆਵਾਰਾ ਛੱਡ ਜਾਂਦੇ ਹਨ ਜਿਸ ਕਰਕੇ ਵੀ ਲੋਕ ਸੜਕ ਹਾਦਸੇ ਦ ਸ਼ਿਕਾਰ ਹੋ ਜਾਂਦੇ ਹਨ।ਉਨ੍ਹਾਂ ਪਸ਼ੂਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਸ਼ੂ ਸੜਕਾਂ ਤੇ  ਨਾ ਛੱਡਣ ਜੇਕਰ ਕਿਸੇ ਪਸ਼ੂਪਾਲਕ ਦਾ ਪਸ਼ੂ ਜ਼ਿਲ੍ਹਾ ਪ੍ਰਸ਼ਾਸਨ ਦੇ ਹੱਥ ਆ ਜਾਂਦਾ ਹੈ ਤਾਂ ਉਸ ਪਸ਼ੂਪਾਲਕ ਦੇ ਵਿਰੁੱਧ ਜੁਰਮਾਨਾ ਅਤੇ ਕਾਰਵਾਈ ਕੀਤੀ ਜਾਵੇਗੀ।

ਕੈਂਟਲ ਪੋਂਡ ਦੇ ਇੰਚਾਰਜ ਸੋਨੂੰ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਜਲਾਲਾਬਾਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਪਸ਼ੂਆਂ ਨੂੰ ਲਿਜਾਇਆ ਜਾਵੇਗਾ। ੳਨ੍ਹਾਂ ਕਿਹਾ ਕਿ 100 ਦੇ ਲਗਭਗ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਇਹ ਮੁਹਿੰਮ ਨਗਰ ਕੌਸਲ ਜਲਾਲਾਬਾਦ ਦੀ ਦੇਖਰੇਖ ਹੇਠ ਕਰਵਾਈ ਜਾਵੇਗੀ।

CATEGORIES
Share This

COMMENTS

Wordpress (0)
Disqus (0 )
Translate