ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਆਲਮਵਾਲਾ ਦੀ ਸੁੰਦਰਤਾ ਲਈ ਪੰਜ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਕੂਲ ਦੀਆਂ ਤਸਵੀਰਾਂ ਸੋਸ਼ਲ ਮੀਡੀਏ ਰਾਹੀਂ ਸਾਂਝੀਆਂ ਕਰਕੇ ਕੀਤੀ ਤਾਰੀਫ਼

ਖੰਡਰ ਇਮਾਰਤਾਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਛੇ ਮਹੀਨਿਆਂ ਦੇ ਅੰਦਰ ਬਣਾਵਾਂਗੇ ਸੁੰਦਰ- ਬੈਂਸ

ਸ੍ਰੀ ਮੁਕਤਸਰ ਸਾਹਿਬ 7 ਮਈ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਲਮਵਾਲਾ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਏ ਰਾਹੀ ਸਾਂਝੀਆ ਕਰਕੇ ਖੂਬ ਤਾਰੀਫ਼ ਕੀਤੀ।

ਸ. ਬੈਂਸ ਨੇ ਆਪਣੇ ਫੇਸਬੁੱਕ ਪੇਜ ਅਤੇ ਟਵਿੱਟਰ ਤੇ ਲਿਖਿਆ, “ਫ਼ਰਕ ਤਾਂ ਹੈ…ਸਰਕਾਰੀ ਪ੍ਰਾਇਮਰੀ ਸਕੂਲ ਆਲਮਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਇਹ ਵਿਧਾਨ ਸਭਾ ਹਲਕਾ ਲੰਬੀ ਦਾ ਸਕੂਲ ਹੈ, ਹਲਕਾ ਲੰਬੀ ਹੋਣ ਕਾਰਨ,
ਸਕੂਲ ਦੀ ਪਹਿਲਾਂ ਦੀ ਤਸਵੀਰ ਅਤੇ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਦੀ ਤਸਵੀਰ ਆਪਣੇ ਆਪ ਬਹੁਤ ਕੁਝ ਬਿਆਨ ਕਰਦੀ ਹੈ।”
ਸਿੱਖਿਆ ਮੰਤਰੀ ਸ. ਬੈਸ ਨੇ ਇਸ ਸਕੂਲ ਨੂੰ ਹੋਰ ਸ਼ਾਨਦਾਰ ਬਣਾਉਣ ਵਾਸਤੇ 5 ਲੱਖ ਰੁਪਏ ਦੀ ਹੋਰ ਗ੍ਰਾਂਟ ਭੇਜਣ ਬਾਰੇ ਲਿਖਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਸਮੁੱਚੇ ਸਿੱਖਿਆ ਸਿਸਟਮ ਵਿੱਚ ਸੁਧਾਰ ਕਰਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਮੁੜ ਦੁਹਰਾਉਂਦਿਆਂ ਮੈਂ ਵਿਸ਼ਵਾਸ ਦੁਆਉਂਦਾ ਹਾਂ ਕਿ ਆਉਣ ਵਾਲੇ ਛੇ ਮਹੀਨਿਆਂ ਦੌਰਾਨ ਹੀ ਪੰਜਾਬ ਦੇ ਲੋਕਾਂ ਨੂੰ ਖੰਡਰ ਬਣ ਚੁੱਕੇ ਬਹੁਤ ਸਾਰੇ ਪ੍ਰਾਇਮਰੀ ਸਕੂਲਾਂ ਦੀਆਂ ਅਜਿਹੀਆਂ ਹੋਰ ਸ਼ਾਨਦਾਰ ਇਮਾਰਤਾਂ ਦੇਖਣ ਨੂੰ ਮਿਲਣਗੀਆਂ।

ਸਿੱਖਿਆ ਮੰਤਰੀ ਅਨੁਸਾਰ ਚੋਣਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਟਰੇਨਿੰਗ ਦੇਣ ਲਈ ਬਾਹਰ ਭੇਜਿਆ ਗਿਆ ਸੀ, ਇਸੇ ਲੜੀ ਤਹਿਤ ਹੁਣ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਚੋਣਵੇਂ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵੀ ਵਿਸ਼ੇਸ਼ ਟਰੇਨਿੰਗ ਦਿਵਾਉਣ ਲਈ ਬਾਹਰ ਭੇਜਿਆ ਜਾਵੇਗਾ।

CATEGORIES
TAGS
Share This

COMMENTS

Wordpress (0)
Disqus (0 )
Translate