ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ‘ਨਸ਼ਾ ਮੁਕਤੀ ਮੋਰਚੇ’ ਦੀ ਹੋਈ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਅਗਸਤ

          ਮਾਲਵਾ ਜੋਨ ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਅਤੇ ਜ਼ਿਲ੍ਹਾ ਕੋਆਰਡੀਨੇਟਰ ਮਨਵੀਰ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ-ਵੱਖ ਹਲਕਿਆਂ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਵਿਖੇ ਅਹਿਮ ਮੀਟਿੰਗ ਹੋਈ।

ਇਸ ਮੌਕੇ ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਪਹਿਲੇ ਪੜਾਅ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਵਿੱਚ ਜਿਹੜਾ ਕਿ 6 ਅਗਸਤ ਤੋਂ ਸ਼ੁਰੂ ਹੋਣ ਵਾਲਾ ਹੈ ਇਸ ਵਿੱਚ ਪੰਜਾਬ ਦੇ ਹਰ ਪਿੰਡ, ਸ਼ਹਿਰ, ਵਾਰਡ ਵਿੱਚ ਇੱਕ ਡਿਫੈਂਸ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਹ ਡਿਫੈਂਸ ਕਮੇਟੀ ਪੰਜਾਬ ਵਿੱਚ ਜਿਹੜੇ ਬੱਚੇ ਨਸ਼ੇ ਦੀ ਬਿਮਾਰੀ ਤੋਂ ਪੀੜਤ ਹਨ ਉਹਨਾਂ ਦੇ ਇਲਾਜ਼ ਕਰਵਾਏਗੀ ਅਤੇ ਨਸ਼ੇ ਤੋਂ ਬਚਣ ਲਈ ਬੱਚਿਆਂ ਨੂੰ ਸਮਝਾਵੇਗੀ।

ਜ਼ੋਨ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਕੂਲਾਂ, ਕਾਲਜਾਂ ਵਿੱਚ ਵੀ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇਗਾ ਅਤੇ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਆਪਣੇ ਵਲੰਟੀਅਰਜ ਨੂੰ ਨਾਲ ਲੈਕੇ ਉਦੋਂ ਤੱਕ ਇਸ ਮੁਹਿੰਮ ਨੂੰ ਚਲਾਉਂਦੇ ਰਹਿਣਗੇ ਜਦੋਂ ਤੱਕ ਕਿ ਪੰਜਾਬ ਵਿੱਚੋਂ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਨਹੀਂ ਪੁੱਟ ਦਿੰਦੇ। ਇਸ ਸਮੇਂ ਸਾਰੇ ਸਾਥੀਆਂ ਨੇ ਅਹਿਦ ਲਿਆ ਕਿ ਉਹ ਪੰਜਾਬ ਵਿੱਚੋਂ ਨਸ਼ੇ ਦੀ ਨਾਮੁਰਾਦ ਬਿਮਾਰੀ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਦਾ ਪੂਰਾ ਸਾਥ ਦੇਣਗੇ।

          ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੰਚਾਰਜ ਸ੍ਰੀ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।

ਇਸ ਮੌਕੇ ਵਿਸ਼ੇਸ਼ ਤੌਰ ਤੇ ਯਾਦਵਿੰਦਰ ਸਿੰਘ, ਹਲਕਾ ਕੋਆਰਡੀਨੇਟਰ ਮਲੋਟ ਸ੍ਰੀ ਬਲਰਾਜ ਸਿੰਘ, ਹਲਕਾ ਕੋਆਰਡੀਨੇਟਰ ਲੰਬੀ ਸ੍ਰੀ ਪਰਮਪਾਲ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਸੀਰ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਸ੍ਰੀ ਮਾਧੋ ਦਾਸ ਸਿੰਘ, ਮਾਸਟਰ ਮੁਰਾਰੀ ਲਾਲ ਤੋਂ ਇਲਾਵਾ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

CATEGORIES
TAGS
Share This

COMMENTS

Wordpress (0)
Disqus ( )
Translate