ਗਿਲਕੋ ਵਾਲੇ ਰਣਜੀਤ ਸਿੰਘ ਗਿੱਲ ਭਾਜਪਾ ਵਿੱਚ ਹੋਏ ਸ਼ਾਮਿਲ, ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤਾ ਸਵਾਗਤ

ਚੰਡੀਗੜ੍ਹ 1 ਅਗਸਤ। ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਲੀਡਰ ਰਣਜੀਤ ਸਿੰਘ ਗਿੱਲ ਅੱਜ ਭਾਜਪਾ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਹਰਿਆਣਾ ਸੀ.ਐੱਮ. ਹਾਊਸ ਵਿਖੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ। ਦੱਸ ਦਈਏ ਕਿ ਰਣਜੀਤ ਸਿੰਘ ਗਿੱਲ ਨੇ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਿਆ ਸੀ। ਇਸ ਮੌਕੇ ਸੈਣੀ ਨੇ ਗਿੱਲ ਦਾ ਸਵਾਗਤ ਕੀਤਾ, ਉੱਥੇ ਹੀ ਗਿੱਲ ਨੇ ਪਾਰਟੀ ਵਿੱਚ ਸ਼ਾਮਲ ਕਰਨ ਤੇ ਹਰਿਆਣਾ ਸੀਐੱਮ ਸਮੇਤ ਸਮੂਹ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਭਾਜਪਾ ਪੰਜਾਬ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਤਜਿੰਦਰ ਸਿੰਘ ਸਰਾਂ ਅਤੇ ਸੰਜੀਵ ਵਸ਼‍ਿਸਟ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਸਨ।

CATEGORIES
Share This

COMMENTS

Wordpress (0)
Disqus ( )
Translate