ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ—ਜਾਣ *ਤੇ ਪਾਬੰਦੀ


ਫਾਜ਼ਿਲਕਾ, 9 ਮਈ
ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ—ਜਾਣ *ਤੇ ਪਾਬੰਦੀ ਲਗਾਈ ਹੈ। ਇਹ ਹੁਕਮ 31 ਮਈ 2023 ਤੱਕ ਲਾਗੂ ਰਹਿਣਗੇ।
ਹੁਕਮ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਡਰੋਨ ਗਤੀਵਿਧੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜ਼ੋ ਕਿ ਚਿੰਤਾ ਦਾ ਵਿਸ਼ਾ ਹੈ।ਇਸ ਲਈ ਸਰਹਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜਰ ਆਮ ਲੋਕਾਂ ਲਈ ਸਰਹਦੀ ਖੇਤਰਾਂ ਦੇ ਨਾਲ—ਨਾਲ ਬੀ.ਓ.ਪੀਜ ਦੇ ਨੇੜੇ ਆਉਣ—ਜਾਣ *ਤੇ ਪਾਬੰਦੀ ਰਹੇਗੀ।
ਇਹ ਹੁਕਮ ਫੌਜ/ਬੀ.ਐਸ.ਐਫ./ਪੁਲਿਸ/ਠੇਕੇਦਾਰ ਤੇ ਉਹ ਮਜ਼ਦੂਰ ਜ਼ੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ/ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ *ਤੇ ਲਾਗੂ ਨਹੀਂ ਹੋਣਗੇ।

CATEGORIES
TAGS
Share This

COMMENTS

Wordpress (0)
Disqus (1 )
Translate