ਪੇਟ ਦੇ ਕੀੜੇ ਹਨ ਕਈ ਬਿਮਾਰੀਆਂ ਦੀ ਜੜ੍ਹ-ਡਾ.ਪ੍ਰੇਮ ਕੁਮਾਰ

ਡੀ-ਵਾਰਮਿੰਗ ਡੇਅ ‘ਤੇ ਵਿਸ਼ੇਸ਼

ਬਲਾਕ ਢਿੱਲਵਾਂ ਦੇ ਸਕੂਲਾਂ ਵਿੱਚ ਮਨਾਇਆ ਗਿਆ ਡੀ-ਵਾਰਮਿੰਗ ਡੇਅ – ਡਾ. ਪ੍ਰੇਮ ਕੁਮਾਰ

ਢਿੱਲਵਾਂ 07 ਅਗਸਤ ਸਿਵਲ ਸਰਜਨ ਕਪੂਰਥਲਾ ਡਾ. ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਨ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ `ਚ ਅੱਜ ਬਲਾਕ ਢਿੱਲਵਾਂ ਅਧੀਨ ਆਉਂਦੇ ਆਂਗਣਵਾੜੀ ਸੈਂਟਰਾਂ, ਸਰਕਾਰੀ ਅਤੇ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਅਤੇ ਪ੍ਰਾਈਵੇਟ ਸਕੂਲਾਂ ਵਿੱਚ “ਨੈਸ਼ਨਲ ਡੀ-ਵਾਰਮਿੰਗ ਡੇ” ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਐਪਿਡਿਮੋਲੋਜਿਸਟ ਡਾ. ਨਵਪ੍ਰੀਤ ਕੌਰ ਅਤੇ ਏ.ਐਮ.ਓ ਡਾ. ਪ੍ਰਸ਼ਾਂਤ ਠਾਕੁਰ, ਡਾ. ਗੌਰਵ ਕੁਮਾਰ ਅਤੇ ਬਲਾਕ ਐਕਸਟੇਂਸ਼ਨ ਐਜੁਕੇਟਰ ਮੋਨਿਕਾ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਡੀ-ਵਾਰਮਿੰਗ ‘ਡੇ ਮਨਾਉਣ ਦਾ ਮਕਸਦ ਬੱਚਿਆਂ ਵਿਚ ਪੇਟ ਦੇ ਕੀੜਿਆਂ ਨੂੰ ਖ਼ਤਮ ਕਰਨਾ ਹੈ, ਜਿਸ ਦੇ ਤਹਿਤ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਬੱਚੇ ਨੂੰ ਇਹ ਗੋਲੀ ਖਾਣੀ ਅਤੀ ਜਰੂਰੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਨੂੰ ਬਿਹਤਰ ਬਣਾਇਆ ਜਾ ਸਕੇ।

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪਿਡਿਮੋਲੋਜਿਸਟ ਡਾ. ਨਵਪ੍ਰੀਤ ਕੌਰ ਨੇ ਕਿਹਾ ਕਿ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਲਗਣਾ ਆਦਿ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਲੱਛਣਾਂ ਦੇ ਕਾਰਨ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ। ਡਾ. ਨਵਪ੍ਰੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਬੱਚਿਆਂ ਨੂੰ ਹੱਥ ਧੋਣ ਦੇ ਤਰੀਕਿਆਂ ਸਬੰਧੀ ਵੀ ਦੱਸਿਆ ਗਿਆ। ਉਨ੍ਹਾਂ ਬੱਚਿਆਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਅਤੇ ਸਾਫ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਏ.ਐਮ.ਓ ਡਾ. ਪ੍ਰਸ਼ਾਂਤ ਠਾਕੁਰ ਅਤੇ ਡਾ. ਗੌਰਵ ਕੁਮਾਰ ਨੇ ਕਿਹਾ ਕਿ ਐਲਬੈਂਡਾਜੋਲ ਦੀਆਂ ਗੋਲੀਆਂ ਬੱਚਿਆਂ ਨੂੰ ਬਿਨ੍ਹਾਂ ਕਿਸੇ ਡਰ-ਭੈਅ, ਗਲਤ ਫੈਹਿਮੀ ਜਾਂ ਗਲਤ ਅਫਵਾਹਾਂ ਤੋ ਬਚਦੇ ਹੋਏ ਖਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਐਲਬੈਂਡਾਜੋਲ ਦੀ ਗੋਲੀ ਖਾਣ ਨਾਲ ਸਿਹਤ ‘ਤੇ ਕਿਸੇ ਤਰ੍ਹਾਂ ਦਾ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ, ਸਗੋਂ ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਜਾਂ ਲੀਕਵਡ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ, ਮੁੱਖ ਅਧਿਆਪਕ, ਵਿਦਿਆਰਥੀ ਅਤੇ ਸਿਹਤ ਵਿਭਾਗ ਦੀ ਟੀਮ ਹਾਜ਼ਰ ਸੀ।

CATEGORIES
Share This

COMMENTS

Wordpress (0)
Disqus ( )
Translate