ਨਰਿੰਦਰ ਪਾਲ ਸਿੰਘ ਸਵਨਾ ਪਹੁੰਚੇ ਸਾਬੂਆਣਾ,ਡਰੇਨ ਦੇ ਕਿਨਾਰੇ ਮਜਬੂਤ ਕਰਨ ਦੀ ਦਿੱਤੀ ਹਦਾਇਤ

ਕਿਹਾ ਪਾਣੀ ਦੀ ਨਿਕਾਸੀ ਲਈ ਮੋਟਰਾਂ, ਡੀਜ਼ਲ, ਪੱਖੇ ਮੁਹਈਆ ਕਰਵਾਏ ਜਾਣਗੇ
ਫਾਜਿਲਕਾ 9 ਅਗਸਤ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਾਬੂਆਣਾ ਪਹੁੰਚ ਕੇ ਡਰੇਨ ਟੁੱਟਣ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਾ ਕੇ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਇਸ ਪਿੰਡ ਵਿੱਚ ਡਰੇਨ ਓਵਰਫਲੋ ਹੋਣ ਕਾਰਨ ਨੁਕਸਾਨ ਹੋਇਆ ਹੈ। ਉਹਨਾਂ ਨੇ ਆਖਿਆ ਕਿ ਡਰੇਨ ਮਹਿਕਮੇ ਨੂੰ ਤੁਰੰਤ ਹਦਾਇਤ ਕਰ ਦਿੱਤੀ ਗਈ ਹੈ ਕਿ ਡਰੇਨ ਦੇ ਕਿਨਾਰੇ ਮਜਬੂਤ ਕੀਤੇ ਜਾਣ ਤਾਂ ਜੋ ਮੁੜ ਤੋਂ ਅਜਿਹੀ ਘਟਨਾ ਨਾ ਵਾਪਰੇ। ਉਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਇੱਥੇ ਲਗਾਉਣ ਲਈ ਮੋਟਰਾਂ ਡੀਜ਼ਲ ਅਤੇ ਪਾਣੀ ਲਿਫਟ ਕਰਨ ਵਾਲੇ ਪੱਖੇ ਕਿਸਾਨਾਂ ਦੀ ਮੰਗ ਅਨੁਸਾਰ ਮੁਹਈਆ ਕਰਵਾਏ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਡਰੇਨ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਡਰੇਨਾਂ ਦੀ ਸਫਾਈ ਵੀ ਯਕੀਨੀ ਬਣਾਈ ਜਾਵੇ ਤਾਂ ਕਿ ਡਰੇਨਾਂ ਓਵਰਫਲੋ ਨਾ ਹੋਣ ।
ਇਸ ਮੌਕੇ ਉਨਾਂ ਦੇ ਨਾਲ ਖਜਾਨ ਸਿੰਘ ਪਟਵਾਰੀ, ਕਰਮਜੀਤ ਸਿੰਘ ਕੈਰੀ ਸਵਨਾ , ਪਰਮਜੀਤ ਸਿੰਘ ਨੂਰ ਸ਼ਾਹ ਚੇਅਰਮੈਨ, ਬਲਾਕ ਅਤੇ ਪੰਚਾਇਤ ਅਫਸਰ ਗਗਨਦੀਪ ਕੌਰ, ਬਲਾਕ ਪ੍ਰਧਾਨ ਧਰਮਵੀਰ , ਰਾਕੇਸ਼ ਸੁਆਮੀ, ਅਸ਼ਵਨੀ ਕੁਮਾਰ ਸਾਬਕਾ ਸਰਪੰਚ, ਪਵਨ ਕੁਮਾਰ, ਸੁਰਜੀਤ ਸਿੰਘ, ਕਰਨੈਲ ਸਿੰਘ ਬਲਾਕ ਪ੍ਰਧਾਨ ਅਤੇ ਵਿਨੋਦ ਸਾਬੂਆਣਾ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate