ਮਾਮਲਾ ਵੋਟਰ ਸੂਚੀਆਂ ’ਚ ਬੇਨਿਯਮੀਆਂ ਦਾ -ਰਾਹੁਲ ਗਾਂਧੀ ਪੁਲਿਸ ਹਿਰਾਸਤ ’ਚ


ਨਵੀਂ ਦਿੱਲੀ, 11 ਅਗਸਤ
ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੋਟਰ ਸੂਚੀ ’ਚ ਬੇਨਿਯਮੀਆਂ ਦੇ ਗੰਭੀਰ ਦੋਸ਼ ਲਗਾਏ ਹਨ। ਇਸ ਸਬੰਧੀ ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੇ ਮੁੱਖ ਗੇਟ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕੱਢ ਰਹੇ ਸਨ।
ਇਸ ਵਿਚਕਾਰ ਹੀ ਪੁਲਿਸ ਨੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਅਖਿਲੇਸ਼ ਯਾਦਵ ਸਮੇਤ ਕਈ ਵਿਰੋਧੀ ਸੰਸਦ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਸੰਸਦ ਮੈਂਬਰਾਂ ਦੇ ਚੋਣ ਕਮਿਸ਼ਨ ਵੱਲ ਮਾਰਚ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਦੇ ਬਾਵਜੂਦ, ਵਿਰੋਧੀ ਸੰਸਦ ਮੈਂਬਰ ਮਾਰਚ ਕੱਢ ਰਹੇ ਸਨ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ।

CATEGORIES
TAGS
Share This

COMMENTS

Wordpress (0)
Disqus ( )
Translate