ਆਮ ਆਦਮੀ ਕਲੀਨਿਕ ਨਡਾਲਾ ਵਿਖੇ ਲਗਾਏ ਗਏ ਬੂਟੇ,ਵਾਤਾਵਰਨ ਦੂਸ਼ਿਤ ਹੋਣ ਤੋਂ ਰੋਕਣ ਲਈ ਯੋਗ ਓੁਪਰਾਲੇ ਕੀਤੇ ਜਾਣ-ਡਾ.ਪ੍ਰੇਮ ਕੁਮਾਰ

ਢਿੱਲਵਾਂ 12 ਅਗਸਤ- ਸਿਵਲ ਸਰਜਨ ਕਪੂਰਥਲਾ ਡਾ.ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਬੀਤੇ ਦਿਨੀ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਬੂਟੇ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਦੂਸ਼ਿਤ ਹੋ ਰਿਹਾ ਸਾਡਾ ਹਵਾ – ਪਾਣੀ ਅਤੇ ਦਿਨੋ-ਦਿਨ ਵੱਧ ਰਹੀ ਗਰਮੀ ਚਿੰਤਾ ਦਾ ਵਿਸ਼ਾ ਹੈ। ਸਾਨੂੰ ਸਾਰਿਆਂ ਨੂੰ ਇਸ ਸਬੰਧੀ ਯੋਗ ਉਪਰਾਲੇ ਕਰਨੇ ਚਾਹੀਦੇ ਹਨ। ਮੁੱਢਲਾ ਸਿਹਤ ਕੇਂਦਰ ਢਿੱਲਵਾਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਬੂਟੇ ਲਗਾ ਕਿ ਸਾਰਿਆਂ ਨੂੰ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਸਰਵਲੀਨ ਕੌਰ, ਬੀ.ਈ.ਈ ਮੋਨਿਕਾ, ਗੁਰਬੀਰ ਸਿੰਘ ਮ.ਪ.ਹ.ਵ, ਫਾਰਮਾਸਿਸਟ ਬਲਜੀਤ ਸਿੰਘ, ਨਰਸਿੰਗ ਸਿਸਟਰ ਸੂਰਜੀਤ ਕੌਰ ਆਦਿ ਸਟਾਫ ਹਾਜ਼ਰ ਸੀ। ਆਮ ਆਦਮੀ ਕਲੀਨਿਕ ਨਡਾਲਾ ਵਿਖੇ ਮੈਡੀਕਲ ਅਫ਼ਸਰ ਡਾ. ਪ੍ਰੀਤ ਕਮਲ ਅਤੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਵੱਲੋਂ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਉਨ੍ਹਾਂ ਨਾਲ ਐਲ.ਐਚ.ਵੀ ਹਰਜੀਤ ਕੌਰ, ਫਾਰਮਾਸਿਸਟ ਮ.ਪ.ਹ.ਵ (ਮੇਲ) ਸਤਨਾਮ ਸਿੰਘ, ਆਸ਼ਾ ਫੈਸਿਲਿਟੇਟਰ ਕਾਜਲ ਆਦਿ ਸਟਾਫ ਹਾਜ਼ਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਸਾਨੂੰ ਪੀਣ ਵਾਲੇ ਪਾਣੀ ਦਾ ਸੰਜਮ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ, ਆਸ ਪਾਸ ਦੀ ਸਫਾਈ ਰੱਖਣੀ ਚਾਹੀਦੀ ਹੈ, ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਹਰ ਉਹ ਉਪਰਾਲਾ ਕਰਨਾ ਚਾਹੀਦਾ ਹੈ ਜੋ ਕੀਤੇ ਜਾ ਸਕਣ। ਜੰਗਲਾਂ ਦੀ ਕਟਾਈ ਅਤੇ ਕੰਕਰੀਟ ਦੀਆਂ ਇਮਾਰਤਾਂ ਦੇ ਕਾਰਨ ਵਾਤਾਵਰਨ ਵਿੱਚ ਵੱਡੇ ਪੱਧਰ ਤੇ ਤਬਦੀਲੀ ਹੋ ਰਹੀ ਹੈ । ਉਹ ਦਿਨ ਦੂਰ ਨਹੀਂ ਜਦੋਂ ਪੀਣ ਵਾਲੇ ਪਾਣੀ ਦੀ ਘਾਟ ਹੋ ਜਾਵੇਗੀ । ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਦਰਖਤ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਕਰ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਅਸੀਂ ਆਪਣੀਆਂ ਗਲਤੀਆਂ ਨਾਲ ਆਪਣੇ ਵਾਤਾਵਰਨ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ ਅਤੇ ਹੁਣ ਲੋੜ ਹੈ ਕਿ ਅਸੀਂ ਆਪਣੇ ਚੌਗਿਰਦੇ ਨਾਲ ਜੁੜਦੇ ਹੋਏ ਵਾਤਾਵਰਨ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਈਏ, ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੇ ਉਪਰਾਲੇ ਕਰੀਏ ।

CATEGORIES
Share This

COMMENTS

Wordpress (0)
Disqus ( )
Translate